ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ੋਸੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰ ਦੇ ਸ਼ਰਧਾਲੂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ
ਵਣਜਾਰਾ ਦੀ ਯਾਦ ਵਿਚ 8 ਸਤੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 8 ਸਤੰਬਰ ਨੂੰ ਗੁਰਮਤਿ ਸਮਾਗਮ ਸਜਾਏ ਜਾਣਗੇ।ਉਨ੍ਹਾਂ ਦੱਸਿਆ ਕਿ 6 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 8 ਸਤੰਬਰ ਨੂੰ ਭੋਗ ਉਪਰੰਤ ਗੁਰੂ ਘਰ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਤੋਂ ਵਿਸ਼ੇਸ਼ ਤੌਰ ’ਤੇ ਸੰਗਤਾਂ ਵੀ ਸ਼ਾਮਲ ਹੋਣਗੀਆਂ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media