Friday, October 2, 2026

ਫਿਰੋਜ਼ਪੁਰ ’ਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਅਤੀ ਨਿੰਦਣਯੋਗ -ਲੌਂਗੋਵਾਲ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫਿਰੋਜ਼ਪੁਰ ’ਚ ਗੁਰਬਾਣੀ ਦੇ ਗੁਟਕਾ ਸਾਹਿਬ Longowalਦੀ ਹੋਈ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦਾ ਇਹ ਜੋ ਮਾਮਲਾ ਸਾਹਮਣੇ ਆਇਆ ਹੈ, ਇਹ ਅਤੀ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਪਰਿਵਾਰ ਗੁਰਬਾਣੀ ਤੋਂ ਏਨਾ ਅਨਜਾਣ ਹੋਵੇ ਕਿ ਉਹ ਗੁਟਕਾ ਸਾਹਿਬ ਦੇ ਅੰਗਾਂ ਵਿਚ ਬੱਚਿਆਂ ਨੂੰ ਰੋਟੀ ਪੈਕ ਕਰ ਦੇਵੇ ਇਹ ਕਦਾਚਿਤ ਸਹਿਣਯੋਗ ਨਹੀਂ। ਗ੍ਰੰਥੀ ਸਿੰਘ ਦੀ ਪਤਨੀ ਵੱਲੋਂ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ ਕਿਸੇ ਤਰ੍ਹਾਂ ਵੀ ਸਹਿਣਯੋਗ ਨਹੀਂ ਹੈ।ਲੌਂਗੋਵਾਲ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਪਾਸੋਂ ਸਖ਼ਤੀ ਨਾਲ ਪੁਛਗਿੱਛ ਕਰਕੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇ ਤਾਂ ਕਿ ਇਸ ਘਟਨਾ ਪਿੱਛੇ ਛਿਪੇ ਮਕਸਦ ਨੂੰ ਸੰਗਤਾਂ ਸਾਹਮਣੇ ਲਿਆਂਦਾ ਜਾ ਸਕੇ।ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ, ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਗੁਰਬਾਣੀ ਦੇ ਸਤਿਕਾਰ ਨੂੰ ਕਾਇਮ ਰੱਖਣ ਲਈ ਸੰਗਤਾਂ ਨੂੰ ਸੁਚੇਤ ਕਰਨ।ਇਸ ਦੇ ਨਾਲ ਹੀ ਉਨਾਂ ਨੇ ਕਿਹਾ ਕਿ ਆਪਣੇ ਸ਼ਹਿਰ, ਕਸਬਿਆਂ ਤੇ ਪਿੰਡਾਂ ਵਿਚ ਗੁਰੂ ਘਰਾਂ ਦੀ ਪੂਰਨ ਸੁਚੇਤਤਾ ਤੇ ਜ਼ਿੰਮੇਵਾਰੀ ਨਾਲ ਨਿਗਰਾਨੀ ਰੱਖੀ ਜਾਵੇ।ਖਾਸਕਰ ਅਜਿਹੇ ਮਾਹੌਲ ਵਿਚ ਤਾਂ ਹੋਰ ਵੀ ਸੁਚੇਤ ਹੋਣ ਦੀ ਲੋੜ ਹੈ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply