ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੰਧੂ) – ਜੋਨ ਨੰਬਰ 5 ਦੇ ਅਧਿਕਾਰਤ ਖੇਤਰ ਵਿੱਚ ਆਉਂਦੇ ਸਮੂਹ ਸਕੂਲਾਂ ਦੇ ਬੱਚਿਆਂ ਦੇ ਖੇਡ ਮੁਕਾਬਲੇ ਹੋਏ।ਜਿਸ ਵਿੱਚ
ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ।ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਤਰਯਾਮੀ ਕਲੌਨੀ ਦੇ ਬੱਚਿਆਂ ਨੇ ਵਿਰੋਧੀ ਅਜੀਤ ਵਿਦਿਆਲਯ ਸਕੂਲ ਨੂੰ ਪਿੱਛੇ ਛੱਡ ਕੇ ਅੱਵਲ ਸਥਾਨ ਪ੍ਰਾਪਤ ਕੀਤਾ।ਚੈਂਪੀਅਨ ਬਣੇ ਇੰਨ੍ਹਾਂ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਰਾਹ ਪੱਧਰਾ ਕੀਤਾ ਹੈ।ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਪ੍ਰਿੰਸੀਪਲ ਕੁਲਵਿੰਦਰ ਕੌਰ, ਸੈਕਟਰੀ ਲਖਵਿੰਦਰ ਸਿੰਘ ਢਿੱਲੋਂ, ਵਾਈਸ ਪ੍ਰਿੰਸੀਪਲ ਤਾਨੀਆ ਤੇ ਕੋਆਰਡੀਨੇਟਰ ਗੁਰਮੇਜ਼ ਸਿੰਘ ਰਾਜੂ ਆਦਿ ਨੇ ਸਕੂਲ ਪੁਜੀਆ ਜੇਤੂ ਬੈਡਮਿੰਟਨ ਖਿਡਾਰਨਾ ਜਸਪ੍ਰੀਤ ਕੌਰ ਅਤੇ ਹਰਨੂਰ ਕੌਰ ਦਾ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਐਲਾਨ ਕੀਤਾ ਕਿ ਜਿਹੜੇ ਵੀ ਬੱਚੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਉਣਗੇ ਉਸ ਦਾ ਸਾਰਾ ਖਰਚਾ ਸਕੂਲ ਪ੍ਰਬੰਧਕੀ ਕਮੇਟੀ ਵੱਲੋਂ ਦਿੱਤਾ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media