ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਵੱਜੋਂ ਸੇਵਾ ਨਿਭਾਅ ਰਹੇ ਭੁਪਿੰਦਰ ਸਿੰਘ
ਝਬਾਲ ਨੂੰ ਸੇਵਾ ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਤੇਜ ਸਿੰਘ ਢੱਡੇ, ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ, ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮਹਿੰਦਰ ਸਿੰਘ ਆਹਲੀ ਅਤੇ ਸਮੇਤ ਹੋਰਨਾਂ ਅਧਿਕਾਰੀਆਂ ਨੇ ਭੁਪਿੰਦਰ ਸਿੰਘ ਝਬਾਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਗੁਰਤੇਜ ਸਿੰਘ ਢੱਡੇ ਨੇ ਭੁਪਿੰਦਰ ਸਿੰਘ ਝਬਾਲ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਹਰਜੀਤ ਸਿੰਘ ਲਾਲੂਘੁੰਮਣ, ਕਰਮਬੀਰ ਸਿੰਘ ਕਿਆਮਪੁਰ, ਗੁਰਮੀਤ ਸਿੰਘ ਬੁੱਟਰ, ਪ੍ਰਿੰਸੀਪਲ ਬਲਦੇਵ ਸਿੰਘ, ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਗੁਰਿੰਦਰਪਾਲ ਸਿੰਘ ਠਰੂ, ਕਰਨਜੀਤ ਸਿੰਘ, ਕਰਤਾਰ ਸਿੰਘ, ਭੁਪਿੰਦਰ ਸਿੰਘ ਸੀਨੀਅਰ ਕੰਪਿਊਟਰ ਡਿਜ਼ਾਈਨਰ ਸਮੇਤ ਹੋਰ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media