Monday, April 6, 2026

ਏ.ਡੀ.ਸੀ (ਵਿਕਾਸ) ਨੇ ਕੌਮੀ/ਸੂਬਾ ਪੱਧਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਬਠਿੰਡਾ,  2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜਿਲ੍ਹਾ ਚੋਣ ਅਫਸਰ, ਬਠਿੰਡਾ ਸ਼੍ਰੀਮਤੀ ਸਾਕਸ਼ੀ PPN0209201814ਸਾਹਨੀ ਦੀ ਪ੍ਰਧਾਨਗੀ ਹੇਠ ਨੈਸ਼ਨਲ/ਸਟੇਟ ਲੈਵਲ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01 ਜਨਵਰੀ 2019 ਤਹਿਤ ਜਿੰਨ੍ਹਾਂ ਵਿਅਕਤੀਆਂ ਨੇ ਆਪਣੀ ਵੋਟ ਅਜੇ ਤੱਕ ਰਜਿਸਟਰਡ ਨਹੀਂ ਕਰਵਾਈ ਲਈ ਮਿਤੀ 01 ਸਤੰਬਰ 2018 ਤੋਂ 31 ਅਕਤੂਬਰ 2018 ਤੱਕ ਸਪੈਸ਼ਲ ਸਰਸਰੀ ਸੁਧਾਈ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੁਹਿੰਮ ਅਧੀਨ ਇਸ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 90-ਰਾਮਪੁਰਾ ਫੂਲ, 91-ਭੱਚੋ ਮੰਡੀ (ਅ.ਜ.), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ (ਅ.ਜ.), 94-ਤਲਵੰਡੀ ਸਾਬੋ ਅਤੇ 95-ਮੋੜ ਵਿੱਚ ਆਮ ਜਨਤਾ ਪਾਸੋਂ ਬੂਥ ਲੈਵਲ ਅਫਸਰਾਂ ਰਾਹੀਂ ਦਾਅਵੇ/ਇਤਰਾਜ ਪ੍ਰਾਪਤ ਕੀਤੇ ਜਾਣਗੇ।ਇਸ ਸਮੇਂ ਦੌਰਾਨ ਦਾਅਵੇ/ਇਤਰਾਜ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫ਼ਤਰ ਵਿਖੇ ਜਾਂ ਜ਼ਿਲ੍ਹਾ ਚੋਣ ਦਫ਼ਤਰ, ਬਠਿੰਡਾ ਵਿਖੇ ਦਸਤੀ ਜਾਂ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ। ਉਨ੍ਹਾ ਦੱਸਿਆ ਕਿ ਇਸ ਮੁਹਿੰਮ ਤਹਿਤ ਮਿਤੀ 09 ਸਤੰਬਰ ਅਤੇ 16 ਸਤੰਬਰ 2018 (ਦਿਨ ਐਂਤਵਾਰ) ਨੂੰ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਸਪੈਸ਼ਲ ਕੈਂਪ ਸਮੇਂ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨਗੇ। ਇਸ ਲਈ ਜੇਕਰ ਕੋਈ ਵਿਅਕਤੀ ਮਿਤੀ 01 ਜਨਵਰੀ 2019 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਅਤੇ ਉਸ ਨੇ ਅਜੇ ਤੱਕ ਆਪਣੀ ਵੋਟ ਰਜਿਸਟਰਡ ਨਹੀਂ ਕਰਵਾਈ ਹੈ ਤਾਂ ਉਹ ਮਿਤੀ 01 ਸਤੰਬਰ ਤੋਂ 31 ਅਕਤੂੁਬਰ ਤੱਕ ਫਾਰਮ ਨੰਬਰ 06 ਵਿੱਚ ਵੋਟ ਬਣਾਉਣ ਲਈ ਬਿਨੈ-ਪੱਤਰ ਦੇ ਸਕਦਾ ਹੈ।ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰ. 6ਓ ਰਾਹੀਂ ਦਰਜ ਕਰਵਾ ਸਕਦੇ ਹਨ। ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ: 8 ਅਤੇ ਉਸੇ ਚੋਣ ਹਲਕੇ ਦੇ ਵਿੱਚ ਹੀ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ: 8ੳ ਵਿੱਚ ਦਾਅਵੇ/ਇਤਰਾਜ਼ ਸਬੰਧਤ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਪਾਸ ਪੇਸ਼ ਕੀਤੇ ਜਾ ਸਕਦੇ ਹਨ। ਇਸ ਮੁਹਿੰਮ ਅਧੀਨ ਬੂਥ ਲੈਵਲ ਅਫਸਰਾਂ ਵਲੋਂ ਰਜਿਸਟਰਾਰ ਜਨਮ ਅਤੇ ਮੌਤ ਦੇ ਸਟਾਫ ਨਾਲ ਤਾਲਮੇਲ ਕਰਕੇ ਮੌਤ ਹੋ ਚੁੱਕੇ ਵੋਟਰਾਂ ਦੀਆਂ ਵੋਟਾਂ ਕੱਟਣ ਲਈ ਲਿਸਟ ਵੀ ਤਿਆਰ ਕੀਤੀ ਜਾਵੇਗੀ।ਜ਼ਿਲ੍ਹਾ ਚੋਣ ਅਫਸਰ ਵਲੋਂ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਗਈ।
ਰਾਜਨੀਤਿਕ ਪਾਰਟੀਆਂ ਨੂੰ ਜਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਦਾ ਇੱਕ ਸੈਟ ਅਤੇ ਬਿਨ੍ਹਾਂ ਫੋਟੋ ਵਾਲੀ ਵੋਟਰ ਸੂਚੀ ਦੀ ਇੱਕ ਸੀ.ਡੀ ਵੀ ਸਪਲਾਈ ਕੀਤੀ ਗਈ।ਇਸ ਮੀਟਿੰਗ ਵਿਚ ਤਹਿਸੀਲਦਾਰ (ਚੋਣਾਂ) ਬਠਿੰਡਾ ਭਾਰਤ ਭੂਸ਼ਨ, ਰਾਜਨੀਤਿਕ ਪਾਰਟੀਆਂ ਵਲੋਂ ਗੁਰਦੇਵ ਸਿੰਘ ਬਾਂਡੀ ਜ਼ਿਲ੍ਹਾ ਸਕੱਤਰ-ਸੀ.ਪੀ.ਆਈ (ਐਮ), ਗਿਆਨ ਚੰਦ ਬਾਂਸਲ-ਐਨ.ਸੀ.ਪੀ, ਮੇਜਰ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਐਸ.ਪੀ, ਗੋਬਿੰਦ ਮਸੀਹ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਤੋਂ ਇਲਾਵਾ  ਹਰਜਿੰਦਰ ਕੌਰ ਅਤੇ ਸੁਰੇਸ਼ ਕੁਮਾਰ ਚੋਣ ਕਾਨੂੰਗੋ ਨੇ ਵੀ ਹਿੱਸਾ ਲਿਆ ।       

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply