Saturday, October 31, 2026

ਪਤੀ ਦੀਆਂ ਹਰਕਤਾਂ ਤੋਂ ਪ੍ਰੇਸ਼ਾਨ ਪਤਨੀ ਵਲੋਂ ਆਤਮਦਾਹ

ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਲਾਲ ਸਿੰਘ ਬਸਤੀ `ਚ ਰਹਿਣ ਵਾਲੀ ਨੌਜਵਾਨ  ਵਿਆਹਤਾ ਨੇ ਆਪਣੇ ਘਰੇਲੂ ਕਲੇਸ਼ ਦੇ PPN0209201815ਕਾਰਨ ਆਤਮ ਹੱਤਿਆ ਕਰ ਲਈ।ਉਹ ਗਲੇ ਵਿੱਚ ਚੁੰਨੀ ਪੱਖੇ ਨਾਲ ਬੰਨ੍ਹ ਕੇ ਲਟਕ ਗਈ।ਥਾਣਾ ਕੈਨਾਲ ਕਲੋਨੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਛਾਣਬੀਨ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਪਹਿਚਾਣ ਮਮਤਾ ਰਾਣੀ (32) ਵਜੋਂ ਹੋਈ ਹੈ।ਜਾਣਕਾਰੀ ਮੁਤਾਬਿਕ ਮ੍ਰਿਤਕਾ ਮਮਤਾ ਆਪਣੇ ਪਤੀ ਦੀਆਂ ਹਰਕਤਾਂ ਤੋਂ ਬਹੁਤ ਜਿਆਦਾ ਤੰਗ ਤੇ ਪ੍ਰੇਸ਼ਾਨ ਸੀ।ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਪਹੁੰਚਾਇਆ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply