Sunday, May 19, 2024

ਸ਼੍ਰੋਮਣੀ ਅਕਾਲੀ ਦਲ ਵਲੋਂ ਸਾੜੇ ਗਏ ਕਾਂਗਰਸੀ ਆਗੂਆਂ ਦੇ ਪੁੱਤਲੇ

ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੀ ਹੋਈ PPN0209201819ਮੀਟਿੰਗ `ਚ ਲਏ ਗਏ ਫੈਸਲੇ ਮੁਤਾਬਿਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਪਾਰਟੀ ਦੇ ਵਿਰੁੱਧ ਰੋਸ ਮਜ਼ਾਹਰੇ ਕਰਦੇ ਹੋਏ ਕਾਂਗਰਸ ਆਗੂ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਦੇ ਪੁਤਲੇ ਸਾੜੇ ਗਏ।ਜਿਸ ਦੀ ਲੜੀ ਵਜਂੋ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ਼ ਸਰੂਪ ਚੰਦ ਸਿੰਗਲਾ ਅਤੇ ਦਿਹਾਤੀ ਆਗੂਆਂ ਵਲੋਂ ਬੀਬੀ ਵਾਲਾ ਚੌਕ ਵਿਖੇ ਰੋਸ ਮੁਜਾਹਰਾ ਕੀਤਾ ਗਿਆ ਅਤੇ ਪੁਤਲੇ ਸਾੜੇ ਗਏ।ਸਰੂਪ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਜਾਣ ਕਾਰਨ ਲੋਕਾਂ ਦੇ ਰੋਸ ਤੋ ਡਰ ਕੇ ਸ੍ਰੋਮਣੀ ਅਕਾਲੀ ਦਲ ਆਗੂਆਂ ਦੇ ਵਿਰੁੱਧ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਦਰਸ਼ਨ ਸਿੰਘ ਕੋਟਫੱਤਾ, ਮੇਅਰ ਬਲਵੰਤ ਰਾਏ ਨਾਥ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਪ੍ਰੈਸ ਸਕੱਤਰ ਡਾ. ਓਮ ਪ੍ਰਕਾਸ ਸ਼ਰਮਾ, ਕੌਰ ਕਮੇਟੀ ਦੇ ਮੈਬਰ ਬਲਕਾਰ ਸਿੰਘ ਬਰਾੜ, ਜਗਸੀਰ ਸਿੰਘ ਜੱਗਾ ਕਲਿਆਣ, ਰਾਜਵਿੰਦਰ ਸਿੱਧੂ, ਕੋਸਲਰ ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਗੁਰਸੇਵਕ ਸਿੰਘ ਮਾਨ, ਗੁਰਬਚਨ ਸਿੰਘ ਖੁੱਬਣ, ਹਰਪਾਲ ਸਿੰਘ ਢਿੱਲੋਂ, ਹਰਵਿੰਦਰ ਸਿੰਘ ਗੰਜੂ, ਬਲਵਿੰਦਰ ਸਿੰਘ ਬਾਹੀਆ, ਬਲਵਿੰਦਰ ਕੌਰ, ਜੀਤ ਬਾਈ , ਸੁਰਜੀਤ ਸਿੰਘ ਨਾਗੀ, ਗੋਰਵ ਸ਼ਰਮਾ, ਨੀਤੀਨ ਗੌਡ, ਮੋਹਿਤ ਕਾਲੜਾ, ਇਕਬਾਲ ਸਿੰਘ ਸੰਧੂ, ਜਸਪਾਲ ਮੰਗਲਾ ਹਾਜ਼ਰ ਸਨ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply