ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡਿਫ਼ਰੈਂਟ ਕਾਨਵੈਂਟ ਸਕੂਲ ਘੁੱਦਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ, ਜਿਥੇ ਕਿ ਕ੍ਰਿਸ਼ਨ ਬਾਲ ਲੀਲਾਵਾਂ ਦੀਆਂ ਵੱਖ-ਵੱਖ ਝਾਕੀਆਂ ਨੰਨੇ ਮੁੰਨੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ।ਇਸ ਮੌਕੇ ਸਮਾਜ ਸੇਵਕਾ ਵੀਨੂੰ ਗੋਇਲ, ਐਨ.ਕੇ.ਮੰਨਾ ਤੋਂ ਇਲਾਵਾ ਹੋਰ ਸਕੂਲ ਸਟਾਫ਼ ਹਾਜ਼ਰ ਸੀ।
ਸਥਾਨਕ ਬੇਬੀ ਕਾਨਵੈਂਟ ਸਕੂਲ ਐਸ.ਏ.ਐਸ ਨਗਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਉਂਦਿਆਂ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿੱਚ ਬਾਲ ਲੀਲਾ ਪੇਸ਼ ਕੀਤੀ।ਪ੍ਰੋਗਰਾਮ ਦਾ ਉਦਘਾਟਨ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੂਨਮ ਵਰਮਾ ਨੇ ਕੀਤਾ।ਪ੍ਰੋਗਰਾਮ ਦੀ ਤਿਆਰੀ ਵਿੱਚ ਮੈਡਮ ਅਮਨ, ਮੈਡਮ ਵੰਦਨਾ, ਮੈਡਮ ਕ੍ਰਿਸ਼ਮਾ, ਮੈਡਮ ਜੈਸਮੀਨ ਨੇ ਭਰਪੂਰ ਸਹਿਯੋਗ ਦਿੱਤਾ।
ਬਚਪਨ ਪਲੇਅ ਸਕੂਲ ਮਾਤਾ ਜੀਵੀ ਨਗਰ ਵਿਖੇ ਵੀ ਬੱਚਿਆਂ ਨੇ ਰੰਗਾਰੰਗ ਕ੍ਰਿਸ਼ਨ ਲੀਲਾਵਾਂ ਨਾਲ ਦਰਸ਼ਕਾਂ ਦਾ ਖੂਬ ਮਨੋਰੋਜਨ ਕੀਤਾ।ਇਸ ਮੌਕੇ ਸਭ ਤੋਂ ਸੰੁਦਰ ਪੌਸ਼ਾਕ ਵਿੱਚ ਆਏ ਬੱਚਿਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।
Check Also
ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ’ਤੇ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …