ਸਮਰਾਲਾ, 3 ਸਤੰਬਰ (ਪੰਜਾਬ ਪੋਸਟ- ਕੰਗ) – ਉੱਘੇ ਸਮਾਜ ਸੇਵੀ ਅਤੇ ਇਲਾਕੇ ਵਿੱਚ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਦਰਸ਼ਨ ਸਿੰਘ ਬੌਂਦਲੀ ਜੋ
ਮਾਛੀਵਾੜਾ ਬਲਾਕ ਤੋਂ ਗਹਿਲੇਵਾਲ ਜੋਨ ਤੋਂ ਬਲਾਕ ਸੰਮਤੀ ਤੋਂ ਅਜ਼ਾਦ ਉਮੀਦਵਾਰ ਵਜੋਂ ਲੜ੍ਹਨ ਦਾ ਐਲਾਨ ਕਰ ਚੁੱਕੇ ਹਨ ਨੂੰ ਉਸ ਸਮੇਂ ਭਰਵਾਂ ਹੁਲਾਰਾ ਮਿਲਿਆ ਜਦੋਂ ਪੰਜਾਬ ਵਿੱਚ ਲੋਕਾਂ ਦੇ ਹੱਕਾਂ ਲਈ ਲੜ੍ਹਨ ਵਾਲੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਉਨ੍ਹਾਂ ਨੂੰ ਪੂਰਨ ਸਮੱਰਥਨ ਦੇਣ ਦਾ ਐਲਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਮੀਤ ਪ੍ਰਧਾਨ ਵਰਿੰਦਰ ਸਿੰਘ ਸੇਖੋਂ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ ਦਰਸ਼ਨ ਸਿੰਘ ਬੌਂਦਲੀ ਅਜਿਹੇ ਨਿਧੜਕ ਅਤੇ ਹੱਕ ਸੱਚ ਦੇ ਪਹਿਰੇ `ਤੇ ਖੜ੍ਹਨ ਵਾਲੇ ਉਮੀਦਵਾਰ ਹਨ, ਜੋ ਸਮਰਾਲੇ ਇਲਾਕੇ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਹਨ।ਉਨ੍ਹਾਂ ਗਹਿਲੇਵਾਲ ਜੋਨ ਅਧੀਨ ਆਉਂਦੇ ਪਿੰਡਾਂ ਜਿਨ੍ਹਾਂ ਬੌਂਦਲੀ, ਗਹਿਲੇਵਾਲ, ਸਿਹਾਲਾ ਅਤੇ ਹਰਿਓਂ ਸ਼ਾਮਲ ਹਨ, ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕੀਮਤੀ ਵੋਟ ਨੂੰ ਅਜਾਈਂ ਨਾ ਗਵਾਉਣ।ਇਸ ਵਾਰੀ ਆਪਣੀ ਵੋਟ ਸਮਾਜਸੇਵੀ ਦਰਸ਼ਨ ਸਿੰਘ ਬੌਂਦਲੀ ਦੇ ਹੱਕ ਵਿੱਚ ਪਾ ਕੇ ਆਪਣੇ ਇਲਾਕੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ।
ਇਸ ਮੌਕੇ ਪ੍ਰਮੁੱਖ ਤੌਰ ਤੇ ਖਜਾਨ ਸਿੰਘ ਮੰਜਾਲੀਆਂ, ਬਲਕਾਰ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਜਥੇਦਾਰ ਸੁਖਵਿੰਦਰ ਸਿੰਘ ਭਗਵਾਨਪੁਰਾ, ਨਵਦੀਪ ਸਿੰਘ, ਗਗਨਦੀਪ ਸਿੰਘ, ਕੇਸਰ ਸਿੰਘ ਉਟਾਲਾਂ, ਪਵਨਦੀਪ ਸਿੰਘ, ਗਗਨਦੀਪ ਸਿੰਘ ਆਦਿ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media