ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਭਗਵਾਨ ਕ੍ਰਿਸ਼ਨ ਦਾ ਜਨਮ ਦਿਨ’ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਏ ਜਨਮ ਅਸ਼ਟਮੀ ਦਿਹਾੜੇ ਮੌਕੇ ਵਿਦਿਆਰਥੀਆਂ ਨੇ ਬਾਲ ਗੋਪਾਲ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਮੱਖਣ ਚੋਰੀ, ਕੰਸ ਦਾ ਅੰਤ ਆਦਿ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ।
ਭਗਵਾਨ ਸ੍ਰੀ ਕ੍ਰਿਸ਼ਨ ਦੇ ਪਹਿਰਾਵੇ ’ਚ ਸੱਜੇ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ’ਤੇ ਅਧਾਰਿਤ ਫ਼ਿਲਮ ਵੀ ਵਿਖਾਈ। ਇਸ ਮੌਕੇ ਵਿਦਿਆਰਥੀਆਂ ਨੇ ਕ੍ਰਿਸ਼ਨ ਗਾਣਿਆਂ ’ਤੇ ਡਾਂਸ ਕੀਤਾ ਜਿਨ੍ਹਾਂ ਦਾ ਹੋਰਨਾਂ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ।ਪ੍ਰਿੰ: ਗਿੱਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਮਾਤਮਾ ਵੱਲੋਂ ਵਿਖਾਏ ਸੱਚ ਦੇ ਮਾਰਗ ਚੱਲਣਾ ਚਾਹੀਦਾ ਹੈ ਅਤੇ ਹਮੇਸ਼ਾਂ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਸਬੰਧੀ ਚਾਨਣਾ ਵੀ ਪਾਇਆ।ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …