ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਇੰਚਾਰਜ ਇੰਸਪੈਕਟਰ ਵਵਿੰਦਰ ਕੁਮਾਰ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ
ਸਫਲਤਾ ਮਿਲੀ ਜਦੋਂ ਸੀ.ਆਈ.ਏ ਸਟਾਫ ਦੇ ਐਸ.ਆਈ ਪਰਮਿੰਦਰ ਸਿੰਘ ਵਲੋਂ ਪੁਲੀਸ ਪਾਰਟੀ ਸਮੇਂ ਸਥਾਨਕ ਪਿੰਡ ਸੁਲਤਾਨਵਿੰਡ ਦੇ ਟਾਂਗਾ ਸਟੈਂਡ ਨੇੜੇ ਪਰਨਾਮ ਸਿੰਘ ਉਰਫ ਪਾਨੀ ਪੁੱਤਰ ਤਰਸੇਮ ਸਿੰਘ ਵਾਸੀ ਪੱਤੀ ਮਨਸੂਰ ਕੀ ਪਿੰਡ ਸੁਲਤਾਨਵਿੰਡ ਅੰਮ੍ਰਿਤਸਰ ਅਤੇ ਜਸਵਿੰਦਰ ਸਿੰਘ ਉਰਫ ਜੌਨੀ ਪੁੱਤਰ ਰਾਜਪਾਲ ਵਾਸੀ ਪੱਤੀ ਬਹਿਨੀਵਾਲੀ ਪਿੰਡ ਸੁਲਤਾਨਵਿੰਡ ਅੰਮ੍ਰਿਤਸਰ ਕੋਲੋਂ 910 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨਾਂ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਜਿੰਨਾਂ ਨੂੰ ਅਦਾਲਤ `ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media