Wednesday, March 11, 2026

ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ 51 ਹੋਣਹਾਰ ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ (ਰਜਿ.) ਵਲੋਂ ਹਰ ਸਾਲ ਦੀ ਤਰ੍ਹਾਂ ਕਰਵਾਏ ਗਏ PPN0509201803ਅਧਿਆਪਕ ਸਨਮਾਨ ਸਮਾਰੋਹ `ਚ 51 ਹੋਣਹਾਰ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਕੌਮੀ ਸਨਮਾਨ ਦਿਨ ਦੀ ਪੂਰਵ ਸੰਧਿਆ `ਤੇ ਕਰਵਾਏ ਗਏ ਇਸ ਸਮਾਗਮ ਵਿੱਚ ਕੌਂਸਲਰ ਵਿਕਾਸ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ, ਜਦਕਿ ਵਿਸ਼ੇਸ਼ ਮਹਿਮਾਨਾਂ ਵਿੱਚ ਗੁਰਮੀਤ ਬਾਵਾ, ਓਲਪੀਅਨ ਰਿਟਾ. ਬ੍ਰਿਡੀਅਰ ਹਰਚਰਨ ਸਿੰਘ ਮਰੜ੍ਹ, ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ, ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਤੋਂ ਇਲਾਵਾ ਡਿਪਟੀ ਡੀ.ਈ ਸ਼ਾਮਲ ਹੋਏ।
    ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਕਿਹਾ ਕਿ ਜਦੋਂ ਇਕ ਅਧਿਆਪਕ ਦਾ ਸਨਮਾਨ ਹੁੰਦਾ ਹੈ ਤਾਂ ਉਹ ਸਮਾਜ ਨੂੰ ਪੈਰਾਂ ਤੇ ਖੜ੍ਹਾ ਹੋਣ ਦੀ ਜਾਂਚ ਸਿਖਾਉਂਦਾ ਹੈ।ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਾਡਾ ਨੌਜਵਾਨ ਰੁਜ਼ਗਾਰ ਦੀ ਘਾਟ ਕਾਰਨ ਵਿਦੇਸ਼ਾਂ ਨੂੰ ਭੱਜ ਰਿਹਾ ਹੈ।ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਸਾਡੇ ਸਮਾਜ ਦੀਆਂ ਕਦਰਾਂ ਕੀਮਤਾਂ, ਰਸਮਾਂ ਰਿਵਾਜਾਂ ਦੀ ਬੁਰੀ ਤਰ੍ਹਾਂ ਟੁੱਟ ਭੱਜ ਹੋ ਰਹੀਂ ਹੈ।ਜਿਸ ਤੋਂ ਅਗਲੀ ਪੀੜ੍ਹੀ ਨੂੰ ਬਚਾਉਣ ਲਈ ਅਧਿਆਪਕ ਰਲ ਮਿਲ ਕੇ ਕੰਮ ਕਰਨ।
    ਉਲੰਪੀਅਨ ਹਰਚਰਨ ਸਿੰਘ ਮਰੜ੍ਹ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਵਿਭਾਗ ਵਿਚੋਂ ਸਰੀਰਕ ਸਿੱਖਿਆ ਅਧਿਆਪਕ ਦੀਆਂ ਪੋਸਟਾਂ ਨੂੰ ਖ਼ਤਮ ਕਰਨਾ ਮੰਦਭਾਗਾ ਹੈ।ਵਿਭਾਗ ਦੇ ਡਿਪਟੀ ਡਾਇਰੈਕਟਰ ਜਸਪਾਲ ਸਿੰਘ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਅਧਿਆਪਕਾਂ ਦੀਆਂ ਸੇਵਾਵਾਂ ਦੇ ਨਿਰਭਰ ਹੈ।ਜਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਨੇ ਫਾਊਂਡੇਸ਼ਨ ਦੇ ਇਕ ਕਾਰਜ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਮਾਝੇ ਦੇ ਲੋਕ ਇਸ ਤਰ੍ਹਾਂ ਹੀ ਅਧਿਆਪਕਾਂ ਦਾ ਸਾਥ ਦੇਣ।ਕੌਂਸਲਰ ਵਿਕਾਸ ਸੋਨੀ ਨੇ ਅਧਿਆਪਕਾਂ ਨੂੰ ਸਨਮਾਨਿਤ ਹੋਣ `ਤੇ ਮੁਬਾਰਕਬਾਦ ਦਿੱਤੀ।ਮੰਚ ਸੰਚਾਲਨ ਸੁਖਦੇਵ ਸਿੰਘ ਸੇਖੋਂ ਨੇ ਬਾਖੂਬੀ ਕੀਤਾ।
    ਇਸ ਮੌਕੇ ਮੈਡਮ ਸੁਦੀਪ ਕੌਰ, ਵਿਸ਼ਵ ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ, ਡਿਪਟੀ ਡੀ.ਈ.ਓ ਹਰਭਗਵੰਤ ਸਿੰਘ, ਸਵਰਾਜ ਸਿੰਘ ਸ਼ਵੀ ਢਿਲੋਂ ਕੌਂਸਲਰ, ਹਰਜੀਤ ਸਿੰਘ ਕੌਂਸਲਰ, ਚੇਤਨ ਤੇੜਾ, ਕਮਲ ਨੈਣ ਸਿੰਘ, ਕੁਲਵਿੰਦਰ ਸਿੰਘ, ਗੁਰਦੇਵ ਸਿੰਘ ਭਰੋਵਾਲ, ਦਿਲਬਾਗ ਸਿੰਘ ਖ਼ਤਰਾਏ, ਰਣਬੀਰ ਰਾਣਾ, ਸਤਨਾਮ ਸਿੰਘ ਪਾਖਰਪੁਰਾ, ਰਾਜਵਿੰਦਰ ਸੋਹਲ, ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਚਮਿਆਰੀ, ਗੁਰਬਾਜ ਸਿੰਘ ਛੀਨਾ, ਜਸਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। 

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply