ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ 19 ਸਤੰਬਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ ਅਤੇ 22 ਸਤੰਬਰ 2018 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਮੱਦੇਨਜ਼ਰ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਹਰੇਕ ਪਿੰਡਾਂ ਵਿੱਚ ਵੋਟਾਂ ਵਾਲੇ ਦਿਨ 19 ਸਤੰਬਰ 2018 ਅਤੇ 22 ਸਤੰਬਰ 2018 ਨੂੰ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।
ਇਸ ਲਈ ਮੈਂ ਕਮਲਦੀਪ ਸਿੰਘ ਸੰਘਾ, ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਦੀਆਂ ਆਮ ਚੋਣਾਂ ਦੋਰਾਨ ਵੋਟਾਂ ਵਾਲੇ ਦਿਨ ਅਤੇ ਗਿਣਤੀ ਵਾਲੇ ਦਿਨ ਜ਼ਿਲ੍ਹਾ ਅੰਮਿ੍ਰਤਸਰ ਦੇ ਪਿੰਡਾਂ ਵਿੱਚ ਕਿਸੇ ਹੋਟਲ, ਦੁਕਾਨ ਰੈਸਟੋਰੈਂਟ, ਬੀਅਰ ਬਾਰ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ `ਤੇ ਸ਼ਰਾਬ ਦੀ ਵਿਕਰੀ-ਵਰਤੋਂ-ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ `ਤੇ ਮੁਕੰਮਲ ਪਾਬੰਦੀ ਹੋਵੇਗੀ।ਇਹ ਹੁਕਮ 19 ਸਤੰਬਰ ਤੇ 22 ਸਤੰਬਰ 2018 ਤੱਕ ਲਾਗੂ ਰਹੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media