Wednesday, May 27, 2026

ਮਾਲਵਾ ਕਾਲਜ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

PPN0709201806ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਾਲਵਾ ਕਾਲਜ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ. ਬੀ.ਕੇ ਗਰਗ, ਦਰਸ਼ਨ ਸਿੰਘ ਡਾਇਰੈਕਟਰ ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸ਼ਨ, ਆਰ.ਸੀ ਸ਼ਰਮਾ ਡੀਨ, ਡਾ. ਬੀ.ਐਸ ਛਿੱਲਰ ਡਾਇਰੈਕਟਰ ਐਗਰੀਕਲਚਰ ਵਿਭਾਗ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਡਾ: ਸਰਬਜੀਤ ਕੌਰ ਢਿੱਲੋ, ਡਾ: ਰੁਪਿੰਦਰ ਕੌਰ ਸਿੱਧੂ ਅਤੇ ਬਿੰਦੂ ਡੋਡਾ ਨੇ ਕਾਲਜ ਪ੍ਰਿੰਸੀਪਲ ਨੂੰ `ਜੀ ਆਇਆਂ` ਕਿਹਾ।ਪ੍ਰਿੰਸੀਪਲ ਡਾ. ਬੀ.ਕੇ ਗਰਗ ਨੇ ਕਿਹਾ ਕਿ ਜਿੱਥੇ ਅਧਿਆਪਕ ਦਿਵਸ ਟੀਚਰਾਂ ਨੂੰ ਉਨ੍ਹਾਂ ਦੇ ਫਰਜ਼ਾਂ ਤੋ ਜਾਣੂ ਕਰਵਾਉਦਾ ਹੈ, ਉਸੇ ਤਰਾਂ ਵਿਦਿਆਰਥੀਆਂ ਨੂੰ ਜਾਗਰੂਕ ਕਰਦਾ ਹੈ ਕਿ ਉਹ ਚੰਗੇ ਵਿਦਿਆਰਥੀ ਹੋਣ ਦੇ ਨਾਲ-ਨਾਲ ਚੰਗੇ ਇਨਸਾਨ ਵੀ ਬਣਨ।ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦਾ ਨਿਰਮਾਤਾ ਹੁੰਦਾ ਹੈ ਅਤੇ ਇਕ ਚੰਗਾ ਅਧਿਆਪਕ ਹੀ ਚੰਗੇਰਾ ਸਮਾਜ ਸਿਰਜਣ ਲਈ ਵਚਨਬੱਧ ਹੁੰਦਾ ਹੈ।ਮੰਚ ਸੰਚਾਲਨ ਪ੍ਰੋ. ਰਤਨੀਤ ਕੌਰ ਧਾਲੀਵਾਲ ੇ ਕੀਤਾ।ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply