Sunday, July 26, 2026

ਅੱਖਾਂ ਦਾਨ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

PPN0709201807ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਆਮ ਜਨਤਾ ਨੂੰ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਚਲਾਈ ਗਈ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਵਲੋਂ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤਾ ਗਿਆ।ਸਿਵਲ ਸਰਜਨ ਨੇ ਕਿਹਾ ਕਿ ਅੱਖਾਂ ਦਾ ਦਾਨ ਮਹਾਂਦਾਨ ਹੈ।ਅੱਜ ਸਾਡੇ ਦੇਸ਼ ਅੰਦਰ 1.5 ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਤੋਂ ਅੰਨ੍ਹੇਪਣ ਦਾ ਸ਼ਿਕਾਰ ਹਨ।ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ’ਤੇ ਆਈ ਪਾਰਟੀ ਨੇ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਸੁਨੇਹਾ ਵੀ ਦਿੱਤਾ।ਉਹਨਾਂ ਅਪੀਲ ਕੀਤੀ ਕਿ ਆਓ ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਅਤੇ ਜਨ ਸਮੂਹ ਨੂੰ ਵੀ ਇਸ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰੀਏ।
ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੋਰ ਤਾਂਘੀ ਦੀ ਦੇਖ-ਰੇਖ ਅਤੇ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਅਯੋਜਿਤ ਕੀਤਾ ਗਿਆ।ਉਨ੍ਹਾਂ ਵਿਦਿਆਰਥਣਾਂ ਨੂੰ ਕਿਹਾ ਕਿ ਮੋਬਾਇਲ ਫੋਨ ਅਤੇ ਕੰਪਿਊਟਰ ਦੀ ਲੋੜ ਅਨੁਸਾਰ ਵਰਤੋਂ ਕੀਤੀ ਜਾਵੇ, ਹਨੇਰੇ ਵਿਚ ਮੋਬਾਇਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਸ ਨਾਲ ਰੈਟੀਨਾਂ ’ਤੇ ਬਹੁਤ ਮਾੜਾ ਅਸਰ ਪੈਂਦਾ ਹੈ ।ਜਿਸ ਦਾ ਬਾਅਦ ਵਿਚ ਕੋਈ ਇਲਾਜ ਨਹੀਂ ਹੈ।ਇਸ ਮੌਕੇ ਡਾ. ਕੁੰਦਨ ਕੁਮਾਰ ਪਾਲ, ਅਸ਼ੋਕ ਮੌਗਾ, ਡਾ. ਸਤੀਸ਼ ਗੋਇਲ, ਡਾ. ਮਿਨਾਕਸ਼ੀ ਸਿੰਗਲਾ, ਡਾ. ਸਵੇਤਾ, ਡਾ. ਡਿੰਪੀ ਕੱਕੜ, ਡਾ. ਰਮਨਦੀਪ ਗੋਇਲ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply