ਭੀਖੀ (ਮਾਨਸਾ) 7 ਸਤੰਬਰ (ਪੰਜਾਬ ਪੋਸਟ ਕਮਲ ਜ਼ਿੰਦਲ) – ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਮਿਹਨਤੀ ਅਤੇ ਪਾਰਟੀ ਦੇ ਵਫਾਦਾਰ ਸਿਪਾਹੀਆਂ ਨੂੰ ਚੋਣ ਮੈਦਾਨ `ਚ ਉਤਾਰਿਆ ਜਾਵੇਗਾ ਅਤੇ ਪਾਰਟੀ ਦੇ ਟਕਸਾਲੀ ਕਾਂਗਰਸੀ ਵਰਕਰ ਅਤੇ ਆਗੂਆਂ ਦਾ ਮਾਨ ਸਨਮਾਨ ਹਰ ਕੀਮਤ `ਤੇ ਬਹਾਲ ਰੱਖਿਆ ਜਾਵੇਗਾ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਅਤੇ ਮਾਨਸਾ ਜਿਲ੍ਹੇ ਦੇ ਰਿਜਰਵਰ ਅਵਤਾਰ ਸਿੰਘ ਹੈਨਰੀ ਨੇ ਸਾਬਕਾ ਮੰਤਰੀ ਸਵ: ਸ਼ੇਰ ਸਿੰਘ ਗਾਗੋਵਾਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਪਾਰਟੀ ਤੇ ਤਿੱਖੇ ਵਾਰ ਕੀਤੇ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਵਲੋਂ ਮਾਨਸਾ ਹਲਕੇ ਦੇ ਟਕਸਾਲੀ ਕਾਂਗਰਸੀ ਵਰਕਰਾਂ ਦੀਆਂ ਦੁੱਖ ਤਕਲੀਫਾਂ ਹੈਨਰੀ ਦੇ ਧਿਆਨ `ਚ ਗਈਆਂ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media