Sunday, July 26, 2026

ਦਸਵੀਂ ਦੀ ਵਿਦਿਆਰਥਣ ਨੇ ਨਹਿਰ `ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਧੂਰੀ, 7 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਧੂਰਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਬੱਬਨਪੁਰ ਵਾਲੀ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪਿਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ 5 ਸਤੰਬਰ ਨੂੰ ਉਸ ਦੀ ਲੜਕੀ ਹਰ ਰੋਜ਼ ਦੀ ਤਰ੍ਹਾਂ ਸਵੇਰੇ ਕਰੀਬ 7:45 ਵਜੇ ਆਪਣੀ ਸਕੂਲ ਵੈਨ ਵਿੱਚ ਸਵਾਰ ਹੋ ਕੇ ਸਕੂਲ ਨੂੰ ਚਲੀ ਗਈ ਸੀ ਅਤੇ ਦੁਪਿਹਰ ਦੇ ਕਰੀਬ 2:30 ਵਜੇ ਮੈਂਨੂੰ ਇੱਕ ਫੋਨ ਆਇਆ ਕਿ ਲੜਕੀ ਨੇ ਬੱਬਨਪੁਰ ਵਾਲੀ ਨਹਿਰ ਵਿੱਚ ਛਾਲ ਮਾਰ ਦਿੱਤੀ ਹੈ।ਜਿਸ ਉਪਰੰਤ ਉਹ ਆਪਣੇ ਛੋਟੇ ਭਰਾ ਅਮਰਜੀਤ ਸਿੰਘ ਨੂੰ ਨਾਲ ਲੈ ਕੇ ਮੌਕੇ `ਤੇ ਪਹੁੰਚਿਆ ਜਿੱਥੇ ਉਸ ਨੂੰ ਰੋਬਿਨ ਵਰਮਾ ਪੁੱਤਰ ਪ੍ਰਵੀਨ ਕੁਮਾਰ ਵਾਸੀ ਧੂਰੀ ਨੇ ਦੱਸਿਆ ਕਿ ਲੜਕੀ ਨੂੰ ਉੇਸ ਨੇ ਨਹਿਰ ਵਿੱਚ ਛਾਲ ਮਾਰਦੇ ਦੇਖਿਆ ਹੈ, ਜਿਸ ਨੂੰ ਉਨਾਂ ਨੇ ਨਹਿਰ ਵਿੱਚੋਂ ਕੱਢ ਕੇ ਇਲਾਜ ਲਈ ਨੱਤ ਹਸਪਤਾਲ ਧੂਰੀ ਵਿਖੇ ਲਿਆਂਦਾ, ਜਿੰਨਾਂ ਨੇ ਕੇਸ ਅੱਗੇ ਸਰਕਾਰੀ ਹਸਪਤਾਲ ਧੂਰੀ ਰੈਫਰ ਕਰ ਦਿੱਤਾ।ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਪਹੁੰਚਣ `ਤੇ ਡਾਕਟਰਾਂ ਨੇ ਉਸ ਦੀ ਬੇਟੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਧਰ ਸਥਾਨਕ ਪੁਲਿਸ ਨੇ ਸਿਵਲ ਹਸਪਤਾਲ ਧੂਰੀ ਵਿੱਚੋਂ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply