Wednesday, June 10, 2026

ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਰੱਖਣ `ਤੇ ਪਾਬੰਦੀ ਲਾਗੂ

ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਆਮ ਜਨਤਾ ਵੱਲੋਂ ਹਰ ਕਿਸਮ ਦੇ ਹਥਿਆਰ, ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਅਤੇ ਤੇਜ ਹਥਿਆਰਾਂ ਜਿਸ ਵਿੱਚ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਨਾਲ ਲੈ ਕੇ ਚਲਣਾ ਅਤੇ ਕੋਲ ਰੱਖਣ `ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।
    ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਚੰਡੀਗੜ੍ਹ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਅਤੇ ਗਰਾਮ ਪੰਚਾਇਤ ਦੀਆਂ ਚੋਣਾਂ 14 ਅਕਤੂਬਰ 2018 ਨੂੰ ਕਰਵਾਈਆਂ ਜਾ ਰਹੀਆਂ ਹਨ।
    ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਵੀ ਹੁਕਮ ਦਿੱਤਾ ਜਾਂਦਾ ਹੈ ਕਿ ਜਿਨ੍ਹਾਂ ਵਿਅਕਤੀਆਂ ਕੋਲ ਲਾਇਸੰਸੀ ਅਸਲਾ ਹੈ, ਉਹ ਆਪਣਾ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਕੋਲ ਹਰ ਹਾਲਤ ਵਿੱਚ ਜਮ੍ਹਾ ਕਰਵਾਉਣ। ਇਹ ਹੁਕਮ ਆਰਮੀ ਪਰਸਨਜ਼, ਪੈਰਾ ਮਿਲਟਰੀ ਫੋਸਸ਼ਜ, ਬਾਵਰਦੀ ਪੁਲਿਸ ਕਰਮਚਾਰੀਆਂ ਜਿਨ੍ਹਾਂ ਨੂੰ ਕਾਨੂੰਨੀ ਤੌਰ `ਤੇ ਰੀਤੀ-ਰਿਵਾਜਾਂ ਕਾਰਨ ਹਥਿਆਰ ਰੱਖਣ ਦੇ ਅਧਿਕਾਰ ਹਨ, ਉਨ੍ਹਾਂ `ਤੇ ਲਾਗੂ ਨਹੀਂ ਹੋਵੇਗਾ।ਹੁਕਮ 15 ਅਕਤੂਬਰ 2018 ਤੱਕ ਲਾਗੂ ਰਹੇਗਾ।

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …

Leave a Reply