ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਏਸ਼ੀਅਨ ਗੇਮਜ਼ `ਚ ਸੋਨ ਤਗਮਾ ਜਿੱਤਣ ਵਾਲੇ ਅੰਤਰਰਾਸ਼ਟਰੀ ਖਿਡਾਰੀ ਸਵਰਨ ਸਿੰਘ, ਸੁਖਮੀਤ ਸਿੰਘ ਅਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਕਬੱਡੀ ਖਿਡਾਰਨ ਮਨਪ੍ਰੀਤ ਕੌਰ ਦੇ ਮਾਨਸਾ ਪੁੱਜਣ `ਤੇ ਜਿਲਾ ਪ੍ਰਸ਼ਾਸ਼ਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਇਨ੍ਹਾਂ ਖਿਡਾਰੀਆਂ ਨੇ ਨਾ ਕੇਵਲ ਮਾਨਸਾ ਦਾ ਨਾਮ ਰੌਸ਼ਨ ਕੀਤਾ ਹੈ ਬਲਕਿ ਸਮੁੱਚੇ ਭਾਰਤ ਦਾ ਨਾਮ ਵੀ ਸੁਨਹਿਰੇ ਅੱਖਰਾਂ `ਚ ਦੁਨੀਆ ਦੇ ਨਕਸ਼ੇ `ਤੇ ਉਕੇਰਿਆ ਹੈ। ਇਸ ਤੌ ਬਾਅਦ ਅੰਤਰਰਾਸ਼ਟਰੀ ਖਿਡਾਰੀ ਸਵਰਨ ਸਿੰਘ ਦਾ ਕਾਫਲਾ ਭੀਖੀ ਪੁੱਜਾ ਤਾਂ ਸ਼ਹਿਰ ਵਾਸੀਆ ਨੇ ਸਵਰਨ ਸਿੰਘ ਦਾ ਫੁੱਲਾਂ ਨਾਲ ਸਵਾਗਤ ਕੀਤਾ ਅਤੇ ਇਸ ਕਮਯਾਬੀ ਲਈ ਵਧਾਈ ਦਿੱਤੀ, ਕਿਉਂਕਿ ਇਨ੍ਹਾਂ ਖਿਡਾਰੀਆਂ ਦੀ ਅਣਥੱਕ ਮਿਹਨਤ ਸਦਕਾ ਹੀ ਸੋਨੇ ਅਤੇ ਚਾਂਦੀ ਦੇ ਤਗਮੇ ਹਾਸਲ ਹੋਏ ਹਨ।ਉਨ੍ਹਾਂ ਨਾਲ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਟੀਮ ਤੋਂ ਇਲਾਵਾ ਪੁਲਿਸ ਅਫਸਰ ਵੀ ਮੋਜੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media