ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਗੁ. ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ । ਜਿਸ ਦੌਰਾਨ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ।ਵਿਦਿਆਰਥਣ ਹਰਲੀਨ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਇਕ ਕਵਿਤਾ `ਗੁਰਬਾਣੀ` ਪੇਸ਼ ਕੀਤੀ।ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਸਿਖਿਆ ਤੋਂ ਪ੍ਰੇਰਨਾ ਲੈਣ ਅਤੇ ਜੀਵਨ ਦੇ ਸੱਚੇ-ਸੁੱਚੇ ਮਾਰਗ `ਤੇ ਚੱਲਣ ਲਈ ਕਿਹਾ ਸਕੂਲ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਸਮੁੱਚੇ ਜੀਵਨ ਲਈ ਪ੍ਰੇਰਨਾ ਸਰੋਤ ਹਨ।ਉਹਨਾਂ ਨੇ ਵਿਦਿਆਰਥੀਆਂ ਵਲੋਂ ਗੁਰਬਾਣੀ ਗਾਇਨ ਵਿੱਚ ਸ਼ਮੂਲੀਅਤ ਕਰਨ ਦੀ ਭਰਪੂਰ ਪ੍ਰਸੰਸਾ ਕੀਤੀ।
ਸਕੂਲ ਮੈਂਬਰ ਇੰਚਾਰਜ ਨਵਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਭ ਨੂੰ ਵਧਾਈ ਦਿੱਤੀ ੲਸ ਮੌਕੇ ਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਰਜੀਤ ਸਿੰਘ, ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਸ੍ਰੀਮਤੀ ਕਿਰਨਜੋਤ ਕੌਰ, ਸ੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ `ਚ ਮੌਜੂਦ ਸਨ ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media