ਸਮਰਾਲਾ, 7 ਸਤੰਬਰ (ਪੰਜਾਬ ਪੋਸਟ- ਕੰਗ) – ਮਾਛੀਵਾੜਾ ਬਲਾਕ ਤੋਂ ਬਲਾਕ ਸੰਮਤੀ ਲਈ ਗਹਿਲੇਵਾਲ ਜੋਨ ਤੋਂ ਦਰਸ਼ਨ ਸਿੰਘ ਬੌਂਦਲੀ ਨੇ ਅੱਜ ਅਜ਼ਾਦ ਉਮੀਦਵਾਰ ਵਜੋਂ ਦਰਜਨਾਂ ਸਮੱਰਥਕਾਂ ਸਮੇਤ ਕਾਗਜ਼ ਦਾਖਲ ਕੀਤੇ। ਇਸ ਸਮੇਂ ਦਰਸ਼ਨ ਸਿੰਘ ਬੌਂਦਲੀ ਨੇ ਦੱਸਿਆ ਕਿ ਉਨ੍ਹਾਂ ਦਾ ਚੋਣ ਲੜਨ ਦਾ ਮੁੱਖ ਮਕਸਦ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਰੇ ਲੋਕਾਂ ਦਾ ਸਹਿਯੋਗ ਹਾਸਲ ਕਰਨਾ ਅਤੇ ਇਲਾਕੇ ਦੀ ਸੇਵਾ ਕਰਨਾ ਹੈ।ਪੰਜਾਬ ਦੇ ਲੋਕ ਇਨ੍ਹਾਂ ਰਿਵਾਇਤੀ ਪਾਰਟੀਆਂ ਅਕਾਲੀ ਅਤੇ ਕਾਂਗਰਸ ਦੋਨਾਂ ਤੋਂ ਤੰਗ ਆ ਚੁੱਕੇ ਹਨ, ਜਿੰਨਾਂ ਨੇ ਪੂਰੇ ਪੰਜਾਬ ਨੂੰ ਲੁੱਟ ਕੇ ਖਾ ਲਿਆ ਹੈ।ਉਨ੍ਹਾਂ ਗਹਿਲੇਵਾਲ ਜੋਨ ਅਧੀਨ ਆਉਂਦੇ ਪਿੰਡਾਂ ਬੌਂਦਲੀ, ਗਹਿਲੇਵਾਲ, ਹਰਿਓਂ ਅਤੇ ਸਿਹਾਲੇ ਦੇ ਆਮ ਲੋਕਾਂ, ਯੂਥ ਕਲੱਬਾਂ, ਗਰਾਮ ਪੰਚਾਇਤਾਂ ਅਤੇ ਹੋਰ ਸਮਾਜਸੇਵੀ ਸੰਸਥਾਵਾਂ ਨੂੰ ਨੂੰ ਅਪੀਲ ਕੀਤੀ ਇਸ ਵਾਰ ਉਨ੍ਹਾਂ ਨੂੰ ਬਲਾਕ ਸੰਮਤੀ ਵਿੱਚ ਸੇਵਾ ਕਰਨ ਲਈ ਕਾਮਯਾਬ ਕਰਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media