ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੀ.ਪੀ.ਆਈ (ਐਮ) ਅਤੇ ਸੀਟੂ ਜਿਲਾ ਬਠਿੰਡਾ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਹੋਈ।ਜਿਸ ਦੌਰਾਨ ਪੰਚਾਇਤੀ ਚੋਣਾਂ ਅਤੇ ਦਿੱਲੀ ਵਿਖੇ 5 ਸਤੰਬਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਕੀਤੀ ਗਈ ਰੈਲੀ ‘ਚ ਵੱਡੀ ਗਿਣਤੀ ‘ਚ ਮੌਜ਼ੂਦ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰੇਤ ਮੈਂਬਰ ਕਾ. ਕੁਲਵਿੰਦਰ ਉਡਤ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਆਰ.ਐਸ.ਐਸ ਦੀ ਸ਼ਹਿ ‘ਤੇ ਖੱਬੇ ਪ ਖੀ ਅਤੇ ਲੋਕ ਪੱਖੀ ਬੱਧੀਜੀਵੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਅਤੇ ਦੇਸ਼ ‘ਚ ਫਿਰਕੂ ਸਦਭਾਵਨਾ ਨੂੰ ਠੇਸ ਪਹੁੰਚਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ 5 ਸਤੰਬਰ ਨੂੰ ਦਿੱਲੀ ਵਿਖੇ ਕਿਸਾਨਾਂ ਮਜ਼ਦੂਰਾਂ ਨੇ ਵਿਸ਼ਾਲ ਰੈਲੀ ਕਰਕੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ 2019 ਦੀਆਂ ਚੋਣਾਂ ‘ਚ ਪ੍ਰਧਾਨ ਮੰਤਰੀ ਮੋਦੀ ਦਾ ਬਿਸਤਰਾ ਗੋਲ ਕਰਨ ਦਾ ਸੱਦਾ ਦੇ ਦਿੱਤਾ ਹੈ।ਇਸ ਮੌਕੇ ਮੇਘ ਨਾਥ, ਕਾ. ਬਲਕਾਰ ਸਿੰਘ, ਹਰਵਿੰਦਰ ਢਿੱਲੋਂ ਅਤੇ ਗੁਰਦੇਵ ਸਿੰਘ ਬਾਂਡੀ ਆਦਿ ਮੈਂਬਰ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media