ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਨਸ਼ਿਆਂ ਖਿਲਾਫ ਛੇੜੀ ਜੰਗ ਤਹਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਟ੍ਰੇਸ਼ਨ (ਮੈਗਸੀਪਾ) ਖੇਤਰੀ ਦਫ਼ਤਰ ਬਠਿੰਡਾ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫਂੈਸ ਭਾਰਤ ਸਰਕਾਰ ਵਲੋਂ ਨਸ਼ਾ ਰੋਕੂ ਮੁਹਿੰਮ ਸਬੰਧੀ ਪੁਲਿਸ ਵਿਭਾਗ ਲਈ ਇੱਕ ਦਿਨਾਂ ਵਰਕਸ਼ਾਪ ਕਰਵਾਈ ਗਈ।42 ਪੁਲਿਸ ਕਰਮਚਾਰੀ ਜਿਨ੍ਹਾਂ ਵਿਚ ਇੰਸਪੈਕਟਰ, ਐਸ.ਐਚ.ਓ ਅਤੇ ਪੁਲਿਸ ਥਾਣਿਆਂ ਦੇ ਇੰਚਾਰਜ਼ ਨੇ ਸ਼ੂਮਲੀਅਤ ਕੀਤੀ, ਮੈਗਸੀਪਾ ਚੰਡੀਗੜ੍ਹ ਦੇ ਜਨਰਲ ਮੈਨੇਜ਼ਰ ਐਸ.ਪੀ ਜੋਸ਼ੀ ਨੇ ਦੱਸਿਆ ਕਿ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦੀ ਇਲਾਕਿਆਂ ਤੋਂ ਆਉਂਦੇ ਨਸ਼ਾ ਤਸਕਰਾਂ ਉਤੇ ਨਕੇਲ ਕਸਣੀ ਜ਼ਰੂਰੀ ਹੈ ਅਤੇ ਨਾਲ ਹੀ ਇਸ ਸਬੰਧੀ ਆਮ ਜਨਤਾ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸਮਾਜਿਕ ਅਨਸਰਾਂ ਅਤੇ ਸਵੈ ਸੇਵੀ ਸੰਸਥਾਵਾਂ ਨੂੰ ਵੀ ਇਸ ਕੰਮ ਵਿਚ ਸ਼ਾਮਲ ਕਰਕੇ ਵੱਡੀ ਜਿੱਤ ਹਾਸਲ ਕਰ ਸਕਦਾ ਹੈ।ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਪਿਛਲੇ ਕਈ ਦਹਾਕਿਆਂ ਦੇ ਪੁਲਿਸ ਵਿਭਾਗ ਨਾਲ ਕੰਮ ਕਰਦੇ ਤਜ਼ਰਬਿਆਂ ਨੂੰ ਸਾਂਝਾ ਕਰਦੇ ਹੋਏ ਜੋਸ਼ੀ ਨੇ ਤਸਕਰਾਂ ਵਲੋਂ ਇਸਤੇਮਾਲ ਕੀਤੀਆਂ ਜਾਂਦੀਆਂ ਵੱਖ ਵੱਖ ਹੱਥਕੰਢਿਆਂ ਅਤੇ ਪੰਜਾਬ ਪੁਲਿਸ ਸਾਹਮਣੇ ਇਸ ਸਬੰਧੀ ਚੁਣੌਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਖੇਤਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਜਰਨੈਲ ਸਿੰਘ ਨੇ ਦੱਸਿਆ ਕਿ ਮੈਗਸੀਪਾ ਵਲੋਂ ਨਸ਼ਿਆਂ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਅਧਿਆਪਕਾਂ, ਨੌਜਵਾਨਾਂ ਅਤੇ ਪੁਲਿਸ ਵਿਭਾਗ ਦੇ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਵੱਖ ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਵਰਕਸ਼ਾਪ ਰਾਹੀਂ ਦਿੱਤੀ ਜਾ ਰਹੀ ਹੈ।ਇਨ੍ਹਾਂ ਵਰਕਸ਼ਾਪਾਂ ਵਿਚ ਮਨੋਵਿਗਿਆਨੀ, ਕਾਨੂੰਨੀ ਸਲਾਹਕਾਰ ਆਦਿ ਆਪਣੇ ਆਪਣੇ ਵਿਚਾਰ ਪੇਸ਼ ਕਰਦੇ ਹਨ ਤਾਂ ਜੋ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਨਾਲ ਨਾਲ ਨਸ਼ਾ ਪੀੜ੍ਹਤ ਵਿਅਕਤੀਆਂ ਦੇ ਮੁੜ ਵਸੇਵੇ ਲਈ ਵੀ ਕੰਮ ਕੀਤਾ ਜਾਵੇ।ਇਸ ਮੌਕੇ ਕੇਂਦਰੀ ਯੂਨੀਵਰਸਿਟੀ ਪੰਜਾਬ ਤੋਂ ਡਾ. ਤਰੁਣ ਅਰੋੜਾ, ਸਿਵਲ ਹਸਪਤਾਲ ਤੋਂ ਮਨੋਚਿਕਿਸਤਕ ਡਾ. ਅਰੁਣ ਬਾਂਸਲ ਅਤੇ ਪ੍ਰੋਜੈਕਟ ਕੋਆਰਡੀਨੇਟਰ ਮੈਗਸੀਪਾ ਮਨਦੀਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media