ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਚੋਣਾਂ ਜੋ ਕਿ 19 ਸਤੰਬਰ ਨੂੰ ਹੋਣ ਜਾ ਰਹੀਆਂ ਹਨ, ਚੋਣ ਕਮਿਸ਼ਨ ਵਲੋਂ ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ, ਜਿਸ ਕਾਰਨ ਵਰਕਰਾਂ ‘ਚ ਰੋਸ ਪਾਇਆ ਜਾ ਰਿਹਾ ਹੈ।
ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਨ੍ਹਾਂ ਦੀਆਂ ਡਿਊਟੀਆਂ ਚੋਣਾਂ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵਜੋਂ ਲਗਾਈਆਂ ਜਾਂਦੀਆਂ ਹਨ, ਜਦਕਿ ਆਂਗਣਵਾੜੀ ਵਰਕਰਜ਼ ਸ਼ੋਸਲ ਵਰਕਰਾਂ ਦੇ ਤੌਰ ‘ਤੇ ਕੰਮ ਕਰਦੀਆਂ ਹਨ, ਜਿੰਨਾਂ ਨੂੰ ਅਜੇ ਤੱਕ ੂੰ ਸਰਕਾਰੀ ਮੁਲਾਜ਼ਮਾਂ ਦਾ ਦਰਜ਼ਾ ਨਹੀਂ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਜਦ ਸਰਕਾਰ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਹੀ ਨਹੀਂ ਮੰਨਦੀ ਤਾਂ ਫਿਰ ਚੋਣਾਂ ਦੌਰਾਨ ਸਰਕਾਰੀ ਕਰਮਚਾਰੀ ਬਣਾ ਕੇ ਉਨ੍ਹਾਂ ਦੀਆਂ ਡਿਊਟੀਆਂ ਡੰਡੇ ਦੇ ਜੋਰ ‘ਤੇ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭੇਜੇ ਪੱਤਰਾਂ ‘ਚ ਲਿਖਿਆ ਜਾਂਦਾ ਹੈ ਕਿ ਜੇਕਰ ਡਿਊਟੀਆਂ ‘ਤੇ ਹਾਜ਼ਰ ਨਾ ਹੋਏ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਰੋਸ ਜਤਾਉਦਿਆਂ ਕਿਹਾ ਕਿ ਇਸ ਚੋਣ ਅਮਲੇ ‘ਚ ਸਰਕਾਰ ਉਨ੍ਹਾਂ ਨੂੰ ਕੋਈ ਪੈਸਾ ਨਹੀਂ ਦਿੰਦੀ, ਪਰ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਦੌਰਾਨ ਪੈਸੇ ਦਿੱਤੇ ਜਾਂਦੇ ਹਨ, ਪਰ ਉਦੋਂ ਕਰਮਚਾਰੀ ਕਿਥੋਂ ਆਉਂਦੇ ਹਨ।ਉਨਾਂ ਸੂਬੇ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੂੰ ਅਪੀਲ ਕੀਤੀ ਕਿ 54 ਹਜ਼ਾਰ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜ਼ਾ ਦੁਆਇਆ ਜਾਵੇ, ਨਹੀਂ ਤਾਂ ਚੋਣਾਂ ‘ਚ ਲਗਾਈਆਂ ਉਨ੍ਹਾਂ ਦੀਆਂ ਡਿਊਟੀਆਂ ਕਟਵਾਈਆਂ ਜਾਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media