ਸ਼੍ਰੋਮਣੀ ਰਾਗੀ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਲਾਉਣਗੇ ਕੀਰਤਨ ਦੀ ਛਹਿਬਰ
ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 414ਵੇਂ ਪਹਿਲੇ ਪ੍ਰਕਾਸ਼ ਗੁਰਪੁਰਬ ’ਤੇ ਖ਼ਾਲਸਾ
ਕਾਲਜ ਗਵਰਨਿੰਗ ਕੌਂਸਲ ਵੱਲੋਂ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।ਜਿਸ ਦੌਰਾਨ ਸਿੱਖ ਪੰਥ ਦੇ ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੈਨੇਜ਼ਮੈਂਟ ਵੱਲੋਂ ਹਰ ਸਾਲ ਕੀਰਤਨ ਦਰਬਾਰ ਸਜਾਇਆ ਜਾਂਦਾ ਹੈ।ਇਸ ਵਾਰ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਅਤੇ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ ਰਾਗੀ ਜਥੇ ਦਾ 10 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 5:00 ਤੋਂ 6:00ਹਾਜਰੀ ਭਰਨਗੇ।ਉਨ੍ਹਾਂ ਇਸ ਮੌਕੇ ਸਮੂਹ ਮੈਨੇਜ਼ਮੈਂਟ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਨੂੰ ਇਸ ਪਵਿੱਤਰ ਦਿਹਾੜੇ ’ਤੇ ਕੀਰਤਨ ਦਰਬਾਰ ’ਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ।ਕਾਲਜ ਇਸ ਮੋਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ. ਮਹਿਲ ਸਿੰਘ ਵੀ ਮੌਜ਼ੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media