Tuesday, March 3, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਬੜੀ ਹੀ ਮਿੱਠੀ ਤੇ ਮਧੁਰ ਅਵਾਜ਼ ਵਿੱਚ ਸ਼ਬਦ ਅਤੇ ਕਵਿਤਾਵਾਂ ਦਾ ਗਾਇਨ ਕੀਤਾ।ਆਦਿ ਗ੍ਰੰਥ (ਗੁਰੂ ਗ੍ਰੰਥ ਸਾਹਿਬ) ਦੀ ਸੰਪਾਦਨਾ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1604 ਈ: ਵਿੱਚ ਸੰਪੂਰਨਤਾ ਤੋਂ ਉਪਰੰਤ ਪਾਵਨ ਬੀੜ ਸ੍ਰੀ ਹਰਿਮੰਦਰ ਸਾਹਿਬ ਸੁਸ਼ਭਿਤ ਕੀਤੀ ਗਈ।ਵਿਦਿਆਰਥੀਆਂ ਨੇ ਕਿਹਾ ਕਿ ਇਹ ਸਭ ਧਰਮਾਂ ਦਾ ਸਾਂਝਾ ਗ੍ਰੰਥ ਹੈ ਅਤੇ ਸਾਰੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ।
    ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਇਸ ਮੌਕੇ ਸ਼ੁੱਭ ਕਾਮਨਾਵਾਂ ਦਿੱਤੀਆਂ।    ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਗੁਰੂ ਗ੍ਰੰਥ ਸਾਹਿਬ ਦੁਆਰਾ ਦਰਸਾਏ ਮਾਰਗ `ਤੇ ਚੱਲਣ ਲਈ ਕਿਹਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply