ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਨੇਪਾਲ ਕਮਿਊਨਿਸਟ ਪਾਰਟੀ ਦੇ ਸਹਿ-ਪ੍ਰਧਾਨ ਸ਼੍ਰੀ ਪੁਸ਼ਪ ਕਮਲ ਦਹਲ ਪ੍ਰਚੰਡ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਦੋਨਾਂ ਨੇਤਾਵਾਂ ਨੇ ਭਾਰਤ-ਨੇਪਾਲ ਸਬੰਧਾਂ ਦੀ ਪ੍ਰਗਤੀ ਦੇ ਨਾਲ-ਨਾਲ ਸਾਂਝੇ ਹਿਤਾਂ ਦੇ ਦੂਜੇ ਵਿਸ਼ਿਆਂ ਬਾਰੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਆਪਣੀਆਂ ਪਿਛਲੀਆਂ ਮੁਲਾਕਾਤਾਂ ਨੂੰ ਪ੍ਰੇਮਪੂਰਵਕ ਯਾਦ ਕਰਦਿਆਂ ਭਾਰਤ-ਨੇਪਾਲ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਸ਼੍ਰੀ ਦਹਲ ਦੇ ਕੀਮਤੀ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਸਾਲ ਨੇਪਾਲ ਦੇ ਆਪਣੇ ਦੋ ਦੌਰਿਆਂ ਨੂੰ ਯਾਦ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਸਰ ਹੋਏ ਉੱਚ ਪੱਧਰੇ ਸੰਵਾਦਾਂ ਨੇ ਭਾਰਤ-ਨੇਪਾਲ ਸਬੰਧਾਂ ਨੂੰ ਗਤੀ ਪ੍ਰਦਾਨ ਕੀਤੀ ਹੈ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media