ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਥੇ ਇਕ ਬੈਠਕ ਵਿੱਚ ਚਾਲੂ ਵਿੱਤ ਵਰ੍ਹੇ ਲਈ ਗ੍ਰਹਿ ਮੰਤਰਾਲੇ ਦੇ ਬਜਟ ਖਰਚ ਦੀ ਸਮੀਖਿਆ ਕੀਤੀ।ਗ੍ਰਹਿ ਮੰਤਰਾਲਾ 2018-19 ਲਈ 93,171.61 ਕਰੋੜ ਰੁਪਏ ਦੇ ਕੁੱਲ ਬਜਟ ਵਿਚੋਂ ਹੁਣ (ਅਪ੍ਰੈਲ ਤੋਂ 7 ਸਤੰਬਰ, 2018) ਤੱਕ 49.14% ਰਾਸ਼ੀ ਦੀ ਵਰਤੋਂ ਕਰ ਚੁੱਕਿਆ ਹੈ।
ਗ੍ਰਹਿ ਮੰਤਰੀ ਨੇ ਖਰਚ ਦੀ ਗਤੀ ‘ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਪੂੰਜੀਗਤ ਖਰਚ ਅਤੇ ਯੋਜਨਾਵਾਂ ‘ਤੇ ਜ਼ਿਆਦਾ ਧਿਆਨ ਕੇਂਦਰਿਤ ਕਰਨਾ ਜਾਰੀ ਰੱਖਣ ਅਤੇ ਦਿੱਤੀ ਬਜਟ ਰਾਸ਼ੀ ਦੀ ਪੂਰੀ ਵਰਤੋਂ ਕਰਨ।ਇਸ ਮੌਕੇ ‘ਤੇ ਗ੍ਰਹਿ ਰਾਜ ਮੰਤਰੀ ਹੰਸਰਾਜ ਗੰਗਾਰਾਮ ਅਹੀਰ ਅਤੇ ਕਿਰੇਨ ਰਿਜੀਜੂ ਗ੍ਰਹਿ ਸਕੱਤਰ ਰਾਜੀਵ ਗਾਬਾ ਅਤੇ ਮੰਤਰਾਲੇ ਦੀਆਂ ਵੱਖ-ਵੱਖ ਡਵੀਜ਼ਨਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media