ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸੰਦੀਪ ਸਿੰਘ ਤੇ ਭਾਈ ਜਸਪਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਆਏ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਅਮਰੀਕਾ ਦੇ ਪ੍ਰਧਾਨ ਰਘਬੀਰ ਸਿੰਘ ਬੱਬੀ ਅਤੇ ਸਾਬਕਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।
ਸਮਾਗਮ ਦੌਰਾਨ ਰਘਬੀਰ ਸਿੰਘ ਬੱਬੀ ਯੂ.ਐਸ.ਏ ਨੇ ਇਹ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਯੂ.ਐਸ.ਏ. ਤੇ ਕੈਨੇਡਾ ਦੀ ਸੰਗਤ ਵੱਲੋਂ ਪੁੱਜੇ ਵਿਸ਼ੇਸ਼ ਪ੍ਰਤੀਨਿਧੀਆਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਅਮਰੀਕਾ ਦੇ ਅਹੁੱਦੇਦਾਰਾਂ ਨੇ ਵੀ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਦਾ ਸਨਮਾਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਗਰੀਬ ਸਿੰਘ ਕਾਲੀ ਨਿਊਯਾਰਕ, ਮਾਸਟਰ ਮਹਿੰਦਰ ਸਿੰਘ ਯੂ.ਐਸ.ਏ, ਸਤਨਾਮ ਸਿੰਘ ਟਾਹਲੀ ਯੂ.ਐਸ.ਏ, ਅਮਰੀਕ ਸਿੰਘ ਨਿਊਯਾਰਕ, ਹਰਜੀਤ ਸਿੰਘ ਕੈਲੇਫੋਰਨੀਆ, ਮੱਖਣ ਸਿੰਘ ਨਿਊਯਾਰਕ, ਦਲੀਪ ਸਿੰਘ, ਮਲਕੀਤ ਸਿੰਘ ਯੂ.ਐਸ.ਏ ਸਮੇਤ ਕਾਪੀ ਗਿਣਤੀ `ਚ ਸੰਗਤਾਂ ਹਾਜ਼ਰ ਸਨ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media