ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇੰਡੋਨੇਸ਼ੀਆ ਦੇ ਜਕਾਰਤਾ ’ਚ ਹੋਈਆਂ ਏਸ਼ੀਅਨ ਖੇਡਾਂ ਵਿੱਚੋਂ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜੇ ਵੀ ਸਾਬਤ ਸੂਰਤ ਸਿੱਖ ਖਿਡਾਰੀ ਵੱਖ-ਵੱਖ ਅੰਤਰਰਾਸ਼ਟਰੀ, ਰਾਸ਼ਟਰੀ ਤੇ ਸਟੇਟ ਟੂਰਨਾਮੈਂਟਾਂ ਵਿੱਚੋਂ ਮੈਡਲ ਪ੍ਰਾਪਤ ਕਰਨਗੇ ਉਨ੍ਹਾਂ ਨੂੰ ਹੌਸਲਾ ਅਫ਼ਸਾਈ ਵਜੋਂ ਵਿਸ਼ੇਸ਼ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਏਸ਼ੀਅਨ ਖੇਡਾਂ ਵਿੱਚੋਂ ਜਿਨ੍ਹਾਂ ਵੀ ਸਾਬਤ ਸੂਰਤ ਸਿੱਖ ਖਿਡਾਰੀਆਂ ਨੇ ਮੈਡਲ ਪ੍ਰਾਪਤ ਕੀਤੇ ਹਨ, ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨੇ ਇਨਾਮ ਅਤੇ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕਰਨ ਦਾ ਮੰਤਵ ਹੋਰਨਾਂ ਨੌਜੁਆਨਾਂ ਨੂੰ ਜਿਥੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ, ਉਥੇ ਹੀ ਸਮਾਜ ਅੰਦਰ ਪਤਿਤਪੁਣੇ ਦੇ ਰੁਝਾਣ ਨੂੰ ਵੀ ਠੱਲ੍ਹਣਾ ਹੈ। ਉਨ੍ਹਾਂ ਵੱਖ-ਵੱਖ ਖੇਡਾਂ ਵਿਚ ਮੈਡਲ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …