Wednesday, July 15, 2026

ਫੋਟੋਗ੍ਰਾਫ਼ਰ ਭਾਈਚਾਰੇ ਵਲੋਂ ਸਰਬਤ ਦੇ ਭਲੇ ਲਈ ਕੀਰਤਨ ਦਰਬਾਰ

ਬਠਿੰਡਾ, 9 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਹਰ PPN0909201802ਸਾਲ ਦੀ ਤਰ੍ਹਾਂ ਸ਼ਹਿਰ ਦੇ ਸਮੂਹ ਫੋਟੋਗ੍ਰਾਫ਼ਰ ਭਾਈਚਾਰੇ ਵਲੋਂ ਸ਼ਾਮ ਸਮੇਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਵਾਰ ਵੀ ਸਰਬੱਤ ਦੇ ਭਲੇ ਲਈ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਹਜੂਰੀ ਰਾਗੀ ਗੁਰਦੁਆਰਾ ਕਿਲ੍ਹਾ ਮੁਬਾਰਕ ਤੇ ਮੁੱਖ ਗ੍ਰੰਥੀ ਜਗਤਾਰ ਸਿੰਘ ਵਲੋਂ ਸਮਾਗਮ ਦੀ ਸ਼ੁਰੂਆਤ ਕਰਦਿਆਂ ਸਿੱਖ ਦੀ ਪ੍ਰੀਭਾਸ਼ਾ ਬਾਰੇ ਦੱਸਿਆ।ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਵਿਸੇਸ਼ ਤੌਰ ’ਤੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕਰਦਿਆਂ ਭਲੇ ਦਾ ਅਰਥ ਵੀ ਵਿਆਖਿਆ ਸਹਿਤ ਸੰਗਤਾਂ ਨਾਲ ਸਾਂਝਾ ਕੀਤਾ।ਇਸ ਮੌਕੇ ਪ੍ਰਚਾਰਕਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਦੇ ਮੈਨੇਜਰ ਇਕਬਾਲ ਸਿੰਘ ਅਤੇ ਲੰਗਰ ਬਣਾਉਣ ਵਾਲੇ ਵੀਰ ਪ੍ਰੀਤਮ ਸਿੰਘ ਨੂੰ ਗੁਰੂ ਦੀ ਬਖ਼ਸ਼ਿਸ਼ ਸਿਰਪੋਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ।ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਫੋਟੋਗ੍ਰਾਫ਼ਰ ਭਾਈਚਾਰੇ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਨਰਿੰਦਰ ਸਿੰਘ, ਸਮਸ਼ੇਰ ਸਿੰਘ, ਵੀਰ ਸਿੰਘ ਕਾਲਾ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply