Tuesday, September 22, 2026

ਇਤਿਹਾਸ ਦੀ ਪੁਸਤਕ ਵਿਚ ਮੁੜ ਗਲਤੀਆਂ ਨਾ ਸੁਧਾਰੀਆਂ ਤਾਂ ਸ਼੍ਰੋਮਣੀ ਕਮੇਟੀ ਵਾਪਸ ਆਪਣੇ ਮੈਂਬਰ – ਲੌਂਗੋਵਾਲ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਨਵੀਂ ਤਿਆਰ ਕੀਤੀ ਜਾ ਰਹੀ ਇਤਿਹਾਸ ਦੀ Gobind Singh Longowalਪੁਸਤਕ ਵਿਚ ਮੁੜ ਗਲਤੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਜਾਰੀ ਇੱਕ ਬਿਆਨ ਰਾਹੀਂ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਪੰਜਾਬ ਸਰਕਾਰ ਵੱਲੋਂ ਨਵੇਂ ਤਿਆਰ ਕੀਤੇ ਗਏ ਸਿਲੇਬਸ ਨੂੰ ਆਨਲਾਈਨ ਕਰਨ ਤੋਂ ਪਹਿਲਾਂ ਵਾਚਿਆ ਨਹੀਂ ਜਾ ਰਿਹਾ ਅਤੇ ਗੁਰਬਾਣੀ ਸਮੇਤ ਗੁਰੂ ਸਾਹਿਬਾਨ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਨਾਵਾਂ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਅਤੇ ਜੇਕਰ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਜਿਹਾ ਚਲਣ ਜਾਰੀ ਰੱਖਿਆ ਤਾਂ ਸ਼੍ਰੋਮਣੀ ਕਮੇਟੀ ਸਿਲੇਬਸ ਸਬੰਧੀ ਕਮੇਟੀ ਵਿੱਚੋਂ ਆਪਣੇ ਮੈਂਬਰ ਵਾਪਸ ਲੈਣ ਲਈ ਮਜਬੂਰ ਹੋਵੇਗੀ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply