Wednesday, June 10, 2026

ਤੇਲ ਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਫੂਕੀ ਕੇਂਦਰ ਸਰਕਾਰ ਦੀ ਅਰਥੀ

PPN1009201805ਭੀਖੀ, 10 ਸਤਬੰਰ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਚੌਕ ਵਿਖੇ  ਵੱਖ-ਵੱਖ ਕਿਸਾਨ ਜਥੇਬੰਦੀਆਂ, ਸੀ.ਪੀ.ਆਈ ਐਮ.ਐਲ (ਲਿਬਰੇਸ਼ਨ) ਅਤੇ ਸੀ.ਪੀ.ਆਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਤੇਲ, ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦੀ ਅਰਥੀ ਸਾੜਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।ਕਾਮਰੇਡ ਦਰਸ਼ਨ ਟੇਲਰ, ਰਾਜਿੰਦਰ ਜਾਫਰੀ ਅਤੇ ਧਰਮਪਾਲ ਨੀਟਾ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਜਪਾ ਸਰਕਾਰ ਨੇ ਸਤਾ ਵਿੱਚ ਆਉਣ ਤੋਂ ਪਹਿਲਾਂ ਦੇਸ਼ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਮੱਧ ਵਰਗੀ ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰਾਂ ਦੇ ਧੰਦਿਆਂ ਨੂੰ ਨਸ਼ਟ ਕਰਨ ’ਤੇ ਤੁਲੀ ਹੈ।ਜੀ.ਐਸ.ਟੀ, ਨੋਟਬੰਦੀ ਵਰਗੇ ਕਾਨੂੰਨ ਬਣਾ ਕੇ ਦੇਸ਼ ਦੀ ਅਰਥ ਵਿਵਸਥਾ ਨੂੰ ਡਾਵਾਂਡੋਲ ਕਰ ਦਿੱਤਾ।ਬੁਧੀਜੀਵੀ ਵਰਗ ਅਤੇ ਪੱਤਰਕਾਰਾਂ ਉਪਰ ਹਮਲੇ ਕੀਤੇ ਜਾ ਰਹੇ ਹਨ, ਤਾਂ ਕਿ ਸੱਚ ਨੂੰ ਦਬਾਇਆ ਜਾ ਸਕੇ, ਇਹ ਨਿੰਦਣਯੋਗ ਵਰਤਾਰਾ ਹੈ।ਤੇਲ, ਗੈਸ ਦੀਆਂ ਕੀਮਤਾਂ ਰਾਤੋ-ਰਾਤ ਵਧ ਜਾਂਦੀਆਂ ਹਨ, ਅੰਬਾਨੀਆਂ-ਅਦਾਨੀਆਂ ਨੂੰ ਮੁਨਾਫ਼ਾ ਦੇਣ ਲਈ ਅਜਿਹੇ ਕੰਮ ਮੋਦੀ ਸਰਕਾਰ ਕਰ ਰਹੀ ਹੈ।ਉਹਨਾਂ ਲੋਕਾਂ ਨੂੰ ਵਧ ਰਹੀ ਮਹਿੰਗਾਈ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਸੀ.ਪੀ.ਆਈ ਜ਼ਿਲ੍ਹਾ ਆਗੂ ਕੁਲਦੀਪ ਸਿੰਘ, ਕਾ. ਰੂਪ ਸਿੰਘ, ਪੰਜਾਬ ਕਿਸਾਨ ਯੂਨੀਅਨ ਆਗੂ ਬਲਵੀਰ ਸਿੰਘ, ਨੌਜਵਾਨ ਭਾਰਤ ਸਭਾ ਆਗੂ ਨਵਜੋਤ ਖੱਤਰੀ, ਹਰਵਿੰਦਰ ਭੀਖੀ, ਅਜੈਬ ਸਿੰਘ, ਸੁੱਖਾ ਪੰਡਤ, ਆਤਮਾ ਸਿੰਘ ਤੋਂ ਇਲਾਵਾ ਹੋਰ ਜਥੇਬੰਦੀਆਂ ਦੇ ਵਰਕਰ ਹਾਜ਼ਰ ਸਨ।

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …

Leave a Reply