Monday, July 27, 2026

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਸਵੀਪ ਰੱਥ ਨੂੰ ਦਿੱਤੀ ਹਰੀ ਝੰਡੀ

ਬੂਥ ਲੈਵਲ `ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਨੇ ਕੈਂਪ

PPN1009201806ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਵੱਲੋਂ ਵੋਟਰਾਂ ਨੂੰ ਜਗਾਰੂਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਆਪਦੇ ਦਫਤਰ ਤੋਂ ਸਵੀਪ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਵੀਪ ਰੱਥ ਹਲਕਾ 015 ਅੰਮਿ੍ਰਤਸਰ ਉਤਰੀ ਵਿੱਚ ਪੈਂਦੇ ਇਲਾਕਿਆਂ ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਪ੍ਰਚਾਰ ਕਰੇਗਾ ਤਾਂ ਜੋ ਕੋਈ ਵੀ ਨਾਗਰਿਕ ਵੋਟ ਤੋਂ ਵਾਂਝਾ ਨਾ ਰਹੇ।ਉਨ੍ਹਾਂ ਦੱਸਿਆ ਕਿ ਇਹ ਸਵੀਪ ਰੱਥ ਦਾ ਮੁੱਖ ਉਦੇਸ਼ 1 ਜਨਵਰੀ, 2019 ਤੋਂ ਯੋਗ ਵੋਟਰਾਂ ਦੇ ਵੋਟਰ ਕਾਰਡ ਬਣਾਉਣਾ, ਐਨ.ਆਰ.ਆਈ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ, ਪਤੇ ਅਤੇ ਨਾਵਾਂ ਦੀ ਸੋਧ ਕਰਨਾ ਹੈ।
     ਰਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵੋਟਰ ਦੀ ਦੋ ਸਥਾਨਾਂ `ਤੇ ਵੋਟ ਬਣੀ ਹੈ ਤਾਂ ਉਸ ਨੂੰ ਇਕ ਥਾਂ ਤੋਂ ਵੋਟ ਖਾਰਜ ਕਰਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਬੂਥ ਲੈਵਲਾਂ ’ਤੇ ਵੀ ਬੀ.ਐਲ.ਓ ਵਲੋਂ 16 ਸਤੰਬਰ ਤੱਕ ਕੈਂਪ ਲਗਾਏ ਜਾ ਰਹੇ ਹਨ ਤੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।ਇਸ ਮੌਕੇ ਵਰਿੰਦਰ ਕੁਮਾਰ ਚੋਣ ਕਾਨੂੰਗੋ, ਗੁਰਿੰਦਰਪਾਲ ਰੰਧਾਵਾ, ਬਿਕਰਮ ਸਿੰਘ, ਦੇਸ਼ ਬੰਧੂ ਅਤੇ ਮੈਡਮ ਸਰਬਜੀਤ ਕੌਰ ਹਾਜ਼ਰ ਸਨ।

 

Check Also

ਜ਼ਿਲ੍ਹਾ ਅੰਮ੍ਰਿਤਸਰ ਵਿਖੇ 14 ਨਵੇਂ `ਆਮ ਆਦਮੀ ਕਲੀਨਿਕ` ਲੋਕਾਂ ਨੂੰ ਕੀਤੇ ਸਮਰਪਿਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਕ੍ਰਾਂਤੀ ਤਹਿਤ …

Leave a Reply