ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕੁਲ ਹਿੰਦ ਕਮਿਊਨਿਸਟ ਪਾਰਟੀ ਆਫ਼ ਇੰਡੀਆ ਮਾਰਕਸਵਾਦੀ ਦੇ ਸੱਦੇ ’ਤੇ ਜ਼ਿਲ੍ਹਾ ਇਕਾਈ ਦੇ
ਨੁਮਾਇੰਦਿਆਂ ਨੇ ਤੇਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਪਾਰਟੀ ਦਫ਼ਤਰ ਕੋਲ ਧਰਨਾ ਦਿੱਤਾ ਅਤੇ ਪਿੱਛੋਂ ਵੱਖ-ਵੱਖ ਬਜ਼ਾਰਾਂ ਵਿਚੋਂ ਦੀ ਹੁੰਦੇ ਹੋਏ ਰੋਸ ਮੁਜ਼ਾਹਰਾ ਕੀਤਾ ਗਿਆ।ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿਚ ਬੇਹਿਸਾਬ ਵਾਧਾ ਕਰਕੇ ਮਹਿੰਗਾਈ ਨੂੰ ਵਧਾਇਆ ਹੈ।ਮਹਿੰਗਾਈ ਕਾਰਨ ਆਮ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ।ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਜਾਣ-ਬੁੱਝ ਕੇ ਪੈਟਰੌਲ ਤੇ ਡੀਜ਼ਲ ਨੂੰ ਜੀ.ਐਸ.ਟੀ ਦੇ ਘੇਰੇ ਤੋਂ ਬਾਹਰ ਰੱਖਿਆ ਤਾਂ ਜੋ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਜ਼ਿਲ੍ਹਾ ਸਕੱਤਰ ਗੁਰਦੇਵ ਸਿੰਘ ਬਾਂਡੀ, ਮੇਘ ਨਾਥ ਸ਼ਰਮਾ, ਇੰਦਰਜੀਤ ਸਿੰਘ, ਐਫ਼.ਪੀ.ਐਸ ਸਹੋਤਾ, ਕੁਲਜੀਤਪਾਲ ਸਿੰਘ ਭੁੱਲਰ, ਗੁਰਚਰਨ ਸਿੰਘ ਚੌਹਾਨ, ਹਰਦੇਵ ਸਿੰਘ ਆਦਿ ਨੇ ਵੀ ਵਿਚਾਰ ਰੱਖੇ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media