ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲ੍ਹਾ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ‘ਚ ਸਹਿਯੋਗ ਲਈ ਬਣਾਈ ਗਈ ਬਿਓਰੋ
ਆਫ ਕਰਾਈਮ ਕੰਟਰੋਲ ਬਠਿੰਡਾ ਕਮੇਟੀ ਦੀ ਮੀਟਿੰਗ ਸਥਾਨਕ ਹੋਟਲ ਰਸੋਈ ਫੇਜ਼ 2 ਵਿਖੇ ਪ੍ਰਧਾਨ ਸੁਰਿੰਦਰ ਮਹੇਸ਼ਵਰੀ ਦੀ ਪ੍ਰਧਾਨਗੀ ‘ਚ ਹੋਈ।ਇਸ ਸੰਸਥਾ ਦਾ ਮੁੱਖ ਮਕਸ਼ਦ ਪੁਲਿਸ ਦਾ ਸਹਿਯੋਗ ਕਰਕੇ ਮਾੜੇ ਅਨਸਰਾਂ ‘ਤੇ ਨਕੇਲ ਕੱਸਣਾ ਅਤੇ ਸਮਾਜ ‘ਚ ਭਾਈਚਾਰਕ ਏਕਤਾ ਕਾਇਮ ਕਰਨਾ ਹੈ।ਇਸ ਮੀਟਿੰਗ ਦੌਰਾਨ ਕਮੇਟੀ ਵਲੋਂ ਉਕਤ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਪੰਜਾਬ ‘ਚ ਵਧ ਰਹੇ ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਬੰਧੀ ਚਿੰਤਤ ਹੁੰਦਿਆਂ ਨਸ਼ੇ ਨੂੰ ਖਤਮ ਕਰਨ ਲਈ ਜਿਲ੍ਹਾ ਪੁਲਿਸ ਦਾ ਪੂਰਾ ਸਹਿਯੋਗ ਦੇਣ ਦਾ ਫੈਸਲਾ ਲਿਆ ਗਿਆ।ਇਸ ਮੌਕੇ ਸੁਰਿੰਦਰ ਮਹੇਸ਼ਵਰੀ ਨੇ ਮੀਟਿੰਗ ‘ਚ ਪਹੰੁਚੇ ਸਮੂਹ ਮੈਂਬਰਾ ਦਾ ਧੰਨਵਾਦ ਕੀਤਾ।ਮੀਟਿੰਗ ‘ਚ ਡਾ. ਨਰਿੰਦਰ ਮੰਗਲਾ, ਸੁਖਜਿੰਦਰ ਗਰੋਵਰ, ਕਮਲਜੀਤ ਸਿੰਘ, ਰੁਪਿੰਦਰ ਸਰਾਂ ਆਦਿ ਹਾਜ਼ਰ ਸਨ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media