ਭੀਖੀ, 11 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ. 2)
ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜੈਨ ਧਰਮ ਦੇ ਛਮਛਰੀ ਮਹਾਂਪਰਵ ਮੌਕੇ 13 ਸਤੰਬਰ 2018 ਨੂੰ ਜ਼ਿਲ੍ਹਾ ਮਾਨਸਾ ਦੇ ਬੁੱਚੜਖਾਨੇ, ਮੀਟ ਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਇਸ ਤੋਂ ਇਲਾਵਾ ਹੋਟਲ ਅਤੇ ਢਾਬਿਆਂ `ਤੇ ਮੀਟ ਅਤੇ ਆਂਡੇ ਬਣਾਉਣ `ਤੇ ਵੀ ਮੁਕੰਮਲ ਰੋਕ ਲਗਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਵਿਚ ਕਿਹਾ ਕਿ 13 ਸਤੰਬਰ ਨੂੰ ਜੈਨ ਸਮਾਜ ਛਮਛਰੀ ਮਹਾਪਰਵ ਮਨਾ ਰਿਹਾ ਹੈ ਅਤੇ ਇਹ ਜੈਨ ਸਮਾਜ ਦਾ ਸਭ ਤੋਂ ਵੱਡਾ ਤੇ ਪਵਿੱਤਰ ਤਿਓਹਾਰ ਹੈ, ਜਿਸ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਅਹਿੰਸਾ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਜੀਵ ਦਯਾ ਦੀ ਰੱਖਿਆ ਕੀਤੀ ਜਾਂਦੀ ਹੈ। ਇਸ ਲਈ ਇਸ ਦਿਨ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ ਅਤੇ ਰੇਹੜੀਆਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
Check Also
ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ …
Punjab Post Daily Online Newspaper & Print Media