ਭੀਖੀ, 11 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਵੱਖ-ਵੱਖ ਥਾਵਾਂ `ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਨਸ਼ੇ ਦੀ ਬਰਾਮਦਗੀ ਕੀਤੀ ਗਈ। ਇਸ ਸ
ਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਮਨਧੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੀ.ਆਈ.ਏ ਸਟਾਫ ਮਾਨਸਾ ਸ੍ਰੀ ਅੰਗਰੇਜ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਜਟਾਣਾ ਖੁਰਦ ਦੀ ਹੱਦ `ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ਮੇਵਾ ਸਿੰਘ ਵਾਸੀ ਖਿਆਲੀ ਚਹਿਲਾਂਵਾਲੀ ਨੂੰ ਰੋਕ ਕੇ ਕਾਇਦੇ ਅਨੁਸਾਰ ਤਲਾਸ਼ੀ ਕਰਨ ਉਪਰੰਤ ਉਸ ਪਾਸੋਂ 200 ਨਸ਼ੀਲੀਆਂ ਗੋਲੀਆ ਮਾਰਕਾ ਟਰਾਮਾਡੋਲ ਬਰਾਮਦ ਕੀਤੀਆਂ ਜਿਸ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਝੁਨੀਰ ਵਿਖੇ ਦਰਜ਼ ਕਰਵਾ ਕੇ ਬਜਾਜ ਪਲਟੀਨਾ ਮੋਟਰਸਾਈਕਲ ਕਬਜੇ ਵਿਚ ਲਿਆ ਗਿਆ।
ਉਨ੍ਹਾਂ ਨਾਲ ਹੀ ਦੱਸਿਆ ਕਿ ਸੀ.ਆਈ.ਏ ਪੁਲਿਸ ਪਾਰਟੀ ਵਲੋ ਸ਼ਹਿਰ ਮਾਨਸਾ ਦੀ ਹੱਦ `ਤੇ ਗਸ਼ਤ ਦੌਰਾਨ ਅਜੈਪਾਲ ਉਰਫ ਬਬਲੂ ਵਾਸੀ ਵਾਰਡ ਨੰਬਰ 16 ਪਾਸੋਂ 24 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਹੋਣ `ਤੇ ਉਸ ਦੇ ਵਿਰੁੱਧ ਮੁਕੱਦਮਾ ਆਬਕਾਰੀ ਐਕਟ ਥਾਣਾ ਸਿਟੀ-1 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ ਹੈ।
ਇਸੇ ਤਰਾਂ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵਲੋ ਬਖਸ਼ੀਵਾਲਾ ਦੀ ਹੱਦ `ਤੇ ਚੈਕਿੰਗ ਕਰਦੇ ਹੋਏ ਮੋਟਰਸਾਈਕਲ ਸਵਾਰ ਲੱਖਾ ਸਿੰਘ ਵਾਸੀ ਅੱਕਾਂਵਾਲੀ ਪਾਸੋ 10 ਡੱਬੇ (120 ਬੋਤਲਾਂ) ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਉਸ ਦੇ ਵਿਰੁੱਧ ਮੁਕੱਦਮਾ ਆਬਕਾਰੀ ਐਕਟ ਥਾਣਾ ਬਰੇਟਾ ਦਰਜ਼ ਕੇ ਮੋਟਰਸਾਈਕਲ ਕਬਜੇ ਵਿਚ ਲੈ ਲਿਆ ਗਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media