ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਮੂਹ ਬਲਾਕ ਐਕਸ਼ਟੈਂਸ਼ਨ ਐਯੂਕੇਟਰਾਂ ਅਤੇ ਐਲ.ਐਚ.ਵੀ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਪਾਲ ਸਿੰਘ ਨੇ ਸਮੂਹ ਪੈਰਾ ਮੈਡੀਕਲ ਸਟਾਫ ਨੰੂ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਬ ਸੈਟਰ ਪੱਧਰ `ਤੇ ਸਰਵੇ ਆਪਡੇਟ ਕੀਤਾ ਜਾਵੇ, ਟੋਟਲ ਫਰਟੀਲਿਟੀ ਰੇਟ ਨੰੂ ਘਟਾਇਆ ਜਾਵੇ, ਗਰਭਵਤੀ ਮਾਵਾ ਦੀ ਜਲਦੀ ਰਜਿਸਟ੍ਰੇਸ਼ਨ ਕੀਤੀ ਜਾਵੇ, ਘੱਟ ਲਿੰਗ ਅਨੁਪਾਤ ਵਾਲੇ ਪਿੰਡਾਂ ਦੀ ਲਿਸਟ ਤਿਆਰ ਕੀਤੀ ਜਾਵੇ ਅਤੇ ਕਾਰਣ ਲਭੇ ਜਾਣ।ਆਪਣੇ ਬਲਾਕ ਅਧੀਨ ਆਉਦੇ ਪਿੰਡਾਂ ਵਿੱਚ ਜਾਗਰੂਕ ਕਰਨ ਲਈ ਵਰਕਸ਼ਾਪਾਂ, ਰੈਲੀਆਂ, ਸਕੂਲ ਹੈਲ਼ਥ ਪ੍ਰੋਗਰਾਮ, ਵਿਲੇਜ਼ ਹੈਲਥ ਸੈਨੀਟੇਸ਼ਨ ਕਮੇਟੀਆਂ, ਸੈਕਟਰ ਮੀਟਿੰਗਾਂ, ਬਲਾਕ ਪੱਧਰੀ ਵਰਕਸ਼ਾਪਾਂ, ਪੈਰਾਮੈਡੀਕਲ ਸਟਾਫ ਦੀ ਸੁਪਰਵਿਜ਼ਨ, ਏ.ਐਮ.ਸੀ ਰਿਕਾਰਡ ਦੀ ਚੈਕਿੰਗ `ਤੇ ਜ਼ੋਰ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਪੱਧਰ `ਤੇ ਟੀਮਾਂ ਬਣਾ ਕੇ ਸੁਪਰਵਿਜ਼ਨ ਕੀਤੀ ਜਾਵੇਗੀ ਅਤੇ ਅਣਗਹਿਲੀ ਕਰਨ ਵਾਲੇ ਸਟਾਫ `ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ ਨੇ ਕਿਹਾ ਕਿ ਸਾਨੰੂ ਲਿੰਗ ਨਿਰਧਾਰਤ ਟੈਸਟ ਨਹੀ ਕਰਾਉਣਾ ਚਾਹੀਦਾ ਹੈ ਕਿ ਇਸ ਸਮਾਜ ਵਿੱਚ ਲਿੰਗ ਅਨੁਪਾਤ ਦਾ ਪਾੜਾ ਵੱਧ ਜਾਂਦਾ ਹੈ।ਉਨ੍ਹਾਂ ਕਿਹਾ ਕਿ ਲਿੰਗ ਨਿਰਧਾਰਤ ਟੈਸਟ ਕਰਨ ਵਾਲੇ ਸੈਂਟਰਾਂ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਣੀ ਚਾਹੀਦਾ ਤਾਂ ਜੋ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …