ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰਾ ਸਿੰਘ ਦੀ ਚੌਥੀ ਸਲਾਨਾ ਮਿੱਠੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਭਾਈ ਜਗਮੋਹਨ ਸਿੰਘ ਮੱਕੜ ਪਰਿਵਾਰ ਵਲੋਂ ਕਰਵਾਇਆ ਗਿਆ। ਸਮਾਗਮ ਵਿੱਚ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਬਾਬਾ ਬਕਾਲਾ ਵਾਲਿਆਂ ਨੇ ਵਿਸ਼ੇਸ਼ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸਮਾਗਮ ਦੀ ਸ਼ੁਰੂਆਤ ’ਚ ਰਾਗੀ ਭਾਈ ਤਰਸੇਮ ਸਿੰਘ ਹਰਿਰਾਏਪੁਰ ਵਾਲਿਆਂ ਨੇ ਵੀ ਸੰਗਤਾਂ ਨੂੰ ਗੁਰਬਾਣੀ ਨਾਲ ਜੇੜੀ ਰੱਖਿਆ ਸੀ।ਮੱਕੜ ਪਰਿਵਾਰ ਵਲੋਂ ਰਾਗੀ ਜੱਥੇ ਨੂੰ ਗੁਰੂ ਦੀ ਬਖ਼ਸ਼ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ।ਗੁਰਦੁਆਰਾ ਭਾਈ ਜਗਤਾ ਜੀ ਦੇ ਮੈਨੇਜਰ ਭਾਈ ਜੋਗਿੰਦਰ ਸਿੰਘ ਸਾਗਰ ਵਲੋਂ ਜਗਮੋਹਨ ਸਿੰਘ ਮੱਕੜ ਦਾ ਸਿਰਪੋਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਸੰਗਤਾਂ ਵਿੱਚ ਕੱਪੜਾ ਮਾਰਕਿਟ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰ ਅਵਤਾਰ ਸਿੰਘ ਕੈਂਥ, ਚਰਨਜੀਤ ਸਿੰਘ, ਗੁਰਦਰਸ਼ਨ ਸਿੰਘ, ਅਮਰਜੀਤ ਸਿੰਘ, ਮਹੇਸ਼ਇੰਦਰ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਮੋਹਨਜੀਤ ਪੁਰੀ ਸਿੰਘ, ਭਾਈ ਘਨ੍ਹੱਈਆ ਜੀ ਸੇਵਕ ਦਲ ਤੋਂ ਇਲਾਵਾ ਰਾਜਸੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media