Sunday, March 15, 2026

158 ਬੋਤਲਾਂ ਸ਼ਰਾਬ ਅਤੇ 180 ਨਸ਼ੀਲੀਆਂ ਗੋਲੀਆਂ ਸਮੇਤ 3 ਗ੍ਰਿਫਤਾਰ

ਭੀਖੀ, 12 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਨਧੀਰ ਸਿੰਘ ਨੇ ਜਾਰੀ ਇਕ ਬਿਆਨ ਵਿਚ ਦੱਸਿਆ ਹੈ ਕਿ ਸੀ.ਆਈ.ਏ ਪੁਲਿਸ ਪਾਰਟੀ ਵਲੋਂ ਮੁਖ਼ਬਰੀ ਦੇ ਆਧਾਰ `ਤੇ ਰੇਡ ਕਰ ਕੇ ਬਲਵਿੰਦਰ ਸਿੰਘ ਅਤੇ ਗੁਰਦਾਸ ਸਿੰਘ ਵਾਸੀ ਰਮਦਿਤੇਵਾਲਾ ਪਾਸੋਂ 60 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀਆ, ਜਿੰਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਹੇਠ੍ਹ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ।
        ਸੀ.ਆਈ.ਏ ਮਾਨਸਾ ਵਲੋਂ ਵੀ ਮੁਖਬਰੀ `ਤੇ ਸਮੇਤ ਪੁਲਿਸ ਪਾਰਟੀ ਰੇਡ ਕਰ ਕੇ ਕਾਕਾ ਸਿੰਘ ਵਾਸੀ ਰਮਦਿੱਤੇਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 36 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ।
ਪੁਲਿਸ ਚੌਕੀ ਕੁਲਰੀਆ ਦੇ ਇੰਚਾਰਜ ਸਹਾਇਕ ਥਾਦੇਦਾਰ ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਛੱਜੂ ਸਿੰਘ ਵਾਸੀ ਬੱਲਰਾ ਥਾਣਾ ਮੂਣਕ (ਸੰਗਰਰੂ) ਪਾਸੋ 180 ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆਂ ਜਿਸ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
        ਥਾਣਾ ਸਰਦੂਲਗੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮਾਂ ਵਲੋ ਗੁਰਚਰਨ ਸਿੰਘ ਵਾਸੀ ਮੀਰਪੁਰ ਕਲਾਂ ਤੋਂ 20 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਉਸ ਖਿਲ਼ਾਫ ਮੁਕੱਦਮਾ ਥਾਣਾ ਸਰਦੂਲਗੜ੍ਹ ਵਿਖੇ ਰਜਿਸਟਰ ਕਰਵਾਇਆ।
        ਥਾਣਾ ਸਰਦੂਲਗੜ ਪੁਲਿਸ ਪਾਰਟੀ ਵਲੋਂ ਹੀ ਬਸੰਤ ਸਿੰਘ ਵਾਸੀ ਵਾਰਡ ਨੰਬਰ 6 ਸਰਦੂਲਗੜ ਕੋਲੋਂ 42 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ। ਜਿਸ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਵਾਇਆ।
        ਐਸ.ਐਸ.ਪੀ ਨੇ ਕਿਹਾ ਅੱਜ ਦੀ ਇਸ ਗਸ਼ਤ ਦੌਰਾਨ ਕੁਝ ਦੋਸ਼ੀ ਭੱਜਣ ਵਿਚ ਕਾਮਯਾਬ ਹੋ ਗਏ ਜਿੰਨਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply