ਧੂਰੀ, 12 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ `ਚ ਸ੍ਰੋਮਣੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਤੋਂ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸ਼ਰਮਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਨੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦਿੰਦਿਆਂ ਹਲਕੇ ਦੇ ਪ੍ਰਮੁੱਖ ਆਗੂਆਂ `ਤੇ ਪਾਰਟੀ ਗਤੀਵਿਧੀਆਂ `ਚ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ।ਸੁਖਪਾਲ ਸ਼ਰਮਾਂ ਨੇ ਕਿਹਾ ਕਿ ਉਹ ਹਮੇਸ਼ਾਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਪਾਰਟੀ ਦੀ ਵੱਡੀ ਸੇਵਾ ਕਰਦਾ ਰਿਹਾ ਹੈ ਅਤੇ ਪਿਛਲੇ ਵਿਧਾਨ ਸਭਾ ਚੋਣਾਂ ਦੋਰਾਨ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰੀ ਸਿੰਘ ਦੀ ਪੂਰੀ ਇਮਾਨਦਾਰੀ ਨਾਲ ਡੱਟ ਕੇ ਮਦਦ ਕੀਤੀ ਸੀ।ਉਨ ਾਂਕਿਹਾ ਕਿ ਹਲਕਾ ਧੂਰੀ ਦੇ ਪਾਰਟੀ ਅਹੁੱਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ `ਚ ਸਿਰਫ ਚਹੇਤਿਆਂ ਨੂੰ ਹੀ ਅਹੁੱਦੇ ਦਿੱਤੇ ਗਏ ਤੇ ਟਕਸਾਲੀ ਆਗੂਆਂ ਅਤੇ ਵਰਕਰਾਂ ਨੂੰ ਅੱਖੋ ਪਰੋਖੇ ਕੀਤਾ ਗਿਆ।ਉਹਨਾਂ ਇਹ ਵੀ ਦੱਸਿਆ ਕਿ ਹੋ ਰਹੀਆਂ ਜਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਉਸਨੂੰ ਬਿਲਕੁੱਲ ਵੀ ਨਹੀ ਪੁਛਿਆ ਗਿਆ।ਉਸ ਨੇ ਆਪਣਾ ਅਸਤੀਫਾ ਦੇਣ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਂਬਨਿਟ ਮੰਤਰੀ ਪਰਮਿੰਦਰ ਸਿੰਘ ਢੀਡਸਾ ਅਤੇ ਗਗਨਜੀਤ ਸਿੰਘ ਬਰਨਾਲਾ ਨੂੰ ਜਾਣੂ ਕਰਵਾ ਦਿੱਤਾ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media