Tuesday, March 17, 2026

ਅਧਿਆਪਕ ਸਮਾਜ ਲਈ ਰੋਲ ਮਾਡਲ ਬਣਨ- ਪ੍ਰੋ. ਠੁਕਰਾਲ

`ਖੋਜ ਪਹੁੰਚ ਵਿਧੀ` ਵਿਸ਼ੇ `ਤੇ  ਵਰਕਸ਼਼ਾਪ ਸ਼ੁਰੂ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵਲਪਮੈਂਟ ਸੈਂਟਰ ਵਿਖੇ ਅੱਜ ਇਥੇ `ਖੋਜ ਪਹੁੰਚ ਵਿਧੀ` ਵਿਸ਼ੇ `ਤੇ  ਇਕ ਵਰਕਸ਼ਾਪ ਸ਼ੁਰੂ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਖੋਜ ਵਿਦਵਾਨਾਂ ਸਮੇਤ 47 ਯੂਨੀਵਰਸਿਟੀ ਅਤੇ ਕਾਲਜ ਅਧਿਆਪਕ ਭਾਗ ਲੈ ਰਹੇ ਹਨ। ਪ੍ਰੋ. ਏ.ਕੇ ਠੁਕਰਾਲ, ਸਾਬਕਾ ਡਾਇਰੈਕਟਰ ਖੋਜ ਨੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕੀਤੀ।ਉਨਾਂ ਕਿਹਾ ਕਿ ਖੋਜ ਪਹੁੰਚ ਵਿਧੀ ਸਾਰੇ ਵਿਸ਼ਿਆਂ `ਤੇ ਲਾਗੂ ਹੁੰਦੀ ਹੈ। ਉਨ੍ਹਾਂ ਨੇ ਦੇਸ਼ ਵਿੱਚ ਮਿਆਰੀ ਖੋਜ ਦੀ ਘਾਟ ਬਾਰੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਭਾਰਤ ਵੱਲੋਂ ਦੇਸ਼ ਅਤੇ ਵਿਦੇਸ਼ਾਂ ਨੂੰ ਬਹੁਤ ਸਾਰੇ ਖੋਜਾਰਥੀਆਂ ਦੀ ਦੇਣ ਹੈ ਪਰ ਇਸ ਦੇ ਬਾਵਜੂਦ ਵੀ ਲੋੜੀਂਦੇ ਸਿਟਿਆਂ ਦੀ ਕਮੀ ਹੈ।ਉਨ੍ਹਾਂ ਕਿਹਾ ਕਿ ਮਿਆਰੀ ਖੋਜ ਕਰਨ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਿਸ਼ਵ ਪੱਧਰ `ਤੇ ਖੋਜ ਦੇ ਪੱਧਰ ਨੂੰ ਲਿਆਂਦਾ ਜਾ ਸਕੇ।ਉਨ੍ਹਾਂ ਕਿਹਾ ਕਿ ਵੱਡੇ ਸਨਅਤਕਾਰਾਂ ਨੂੰ ਉਨਾਂ ਦੇ ਵਿਸ਼ੇ ਨਾਲ ਸਬੰਧਤ ਖੋਜ ਨੂੰ ਉਤਸ਼ਾਹਿਤ ਕਰਨ ਲਈ ਮਾਇਕ ਸਹਾਇਤਾ ਦੇਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਮਾਜ ਦੇ ਚੰਗੇ ਆਚਰਣ ਲਈ ਰੋਲ ਮਾਡਲ ਬਣਨਾ ਚਾਹੀਦਾ ਹੈ ਅਤੇ ਸਮਾਜ ਦੇ ਵਿਕਾਸ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
      ਪੰਜਾਬ ਸਕੂਲ ਆਫ ਇਕਨਾਮਿਕਸ ਦੇ ਮੁਖੀ ਅਤੇ ਕੋਰਸ ਕੋਆਰਡੀਨੇਟਰ ਪ੍ਰੋਫੈਸਰ ਕੁਲਦੀਪ ਕੌਰ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ।ਕੇਂਦਰ ਦੇ ਡਾਇਰੈਕਟਰ, ਪ੍ਰੋ. ਜਤਿੰਦਰ ਸਿੰਘ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਹਿੱਸਾ ਲੈਣ ਵਾਲਿਆਂ ਨੂੰ ਕੇਂਦਰ ਦੇ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਦਿੱਤੀ।ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply