ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਾਤਾਵਰਣ ਨੂੰ ਪ੍ਰਦੂਸ਼ਿਤ ਰਹਿਣ ਕਰਨ ਦੇ ਮਕਸਦ ਤਹਿਤ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਕੈਂਪਸ ’ਚ ਪੌਦੇ ਲਗਾਏ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਅਹਿਮੀਅਤ ਤੋਂ ਜਾਣੂ ਕਰਵਾਉਂਦੇ ਹੋਏ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਕਾਲਜ ਕੈਂਪਸ ਨੂੰ ਸਾਫ਼-ਸੁੱਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਆਫ਼ਸਰ ਡਾ. ਗੁਨੀਸ਼ਾ ਸਲੂਜਾ, ਪ੍ਰੋ: ਰਾਸ਼ੀਮਾ ਚੰਗੋਤਰਾ, ਪ੍ਰੋ: ਸਤਿੰਦਰਪਾਲ ਕੌਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media