Tuesday, April 21, 2026

ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਮੁਸਕਾਨ ਨੇ ਪ੍ਰੀਖਿਆ ’ਚ ਰਹੀ ਅੱਵਲ

PPN1209201813ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਬੀ.ਏ ਸਮੈਸਟਰ ਚੌਥਾ ਦੀ ਵਿਦਿਆਰਥਣ ਮੁਸਕਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ-2018 ਦੀਆਂ ਸਮੈਸਟਰ ਪ੍ਰੀਖਿਆਵਾਂ ’ਚੋਂ 75% ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ’ਚੋਂ 32ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਕਾਲਜ ਦੀ ਕਾਰਜਗਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਉਸ ਦਾ ਮੂੰਹ ਮਿੱਠਾ ਕਰਵਾਇਆ ਅਤੇ ਹੋਰ ਵੀ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਅਮਰਜੀਤ ਕੌਰ, ਡਾ. ਜਤਿੰਦਰ ਕੌਰ, ਪ੍ਰੋ. ਰਵਿੰਦਰ ਕੌਰ ਅਤੇ ਸ੍ਰੀ ਮੁਕੇਸ਼ ਕੁਮਾਰ ਵੀ ਹਾਜਰ ਸਨ। 

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply