ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਇਤ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਰਦ ਰੁੱਤ ਦੀਆਂ ਸਬਜ਼ੀਆ ਦੀ ਬੀਜ ਕਿੱਟਾਂ ਰਿਲੀਜ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਆਮ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖੁਰਾਕ ਜਿਸ ਵਿੱਚ ਵਿਟਾਮਿਨ, ਪੋਟੀਨ ਅਤੇ ਹੇਰ ਲੇੜੀਦੇਂ ਖੁਰਾਕੀ ਤੱਤ ਮੌਜੂਦ ਹੇਣ ਦਾ ਸੇਵਨ ਕਰਨਾ ਬਹੁਤ ਹੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਸਿਹਤ ਲਈ ਤਾਜ਼ਾ ਤੇ ਦਵਾਈਆਂ ਰਹਿਤ ਸਬਜ਼ੀਆਂ ਘਰੇਲੂ ਬਗੀਚੀ ਤੋਂ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਸਹਾਇਕ ਡਾਇਰੈਕਟਰ ਬਾਗਬਾਨੀ ਡਾ. ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਗਿਆ ਕਿ ਬਾਗਬਾਨੀ ਵਿਭਾਗ, ਪੰਜਾਬ ਵਲੋਂ ਇਹ ਕਿੱਟ ਨੈਸ਼ਨਲ ਇੰਸਟੀਚਿਊਟ ਆਫ ਨਿਊਟ੍ਰਿਸ਼ਨ ਹੈਦਰਾਬਾਦ ਦੇ ਸੰਤੁਲਿਤ ਖੁਰਾਦ ਦੇ ਮਾਪਦੰਡਾਂ ਅਨੁਸਾਰ ਹਰ ਵਿਅਕਤੀ ਲਈ ਪ੍ਰਤੀ ਦਿਨ 300 ਗ੍ਰਾਮ ਤਾਜ਼ਾ ਸਬਜ਼ੀਆਂ, ਜਿਸ ਵਿਚ 120 ਗ੍ਰਾਮ ਹਰੇ ਪੱਤੇ ਵਾਲੀਆਂ ਸਬਜੀਆਂ, 90 ਗ੍ਰਾਮ ਜੜ੍ਹਾਂ ਵਾਲੀਆਂ ਸਬਜੀਆਂ ਅਤੇ 90 ਗ੍ਰਾਮ ਹੋਰ ਸਬਜੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹਾ ਮਾਨਸਾ ਵਾਸਤੇ ਵਿਭਾਗ ਨੂੰ 800 ਬੀਜ ਕਿੱਟਾਂ ਪ੍ਰਾਪਤ ਹੋਈਆਂ ਹਨ।
ਉਨ੍ਹਾਂ ਨਾਲ ਹੀ ਦੱਸਿਆ ਕਿ ਘਰੇਲੂ ਬਗੀਚੀ ਲਗਾ ਕੇ ਕਿਸਾਨ ਵੀਰ ਘਰ ਲਈ ਲੋੜੀਦੀ ਸਬਜੀ ਅਤੇ ਜਹਿਰ ਰਹਿਤ ਸਬਜੀਆਂ ਪੈਦਾ ਕਰ ਸਕਦੇ ਹਨ।ਕਿੱਟ ਵਿੱਚ ਮੂਲੀ, ਗਾਜਰ, ਸ਼ਲਗਮ, ਮਟਰ, ਪਾਲਕ, ਮੇਥੀ, ਧਨੀਆਂ, ਬਰੋਕਲੀ, ਚੀਨੀ ਸਰੋਂ, ਚੁਕੰਦਰ ਦੇ ਬੀਜ ਹਨ। ਇਹਨਾਂ ਬੀਜਾਂ ਨੂੰ ਇਸ ਕਿੱਟ ਦੇ ਅੰਦਰ ਦੱਸੀ ਗਈ ਵਿਉਂਤਬੰਦੀ ਨਾਲ ਹੀ ਲਗਾਇਆ ਜਾਵੇ।ਉਨ੍ਹਾਂ ਕਿਹਾ ਕਿ ਕਿਸਾਨ ਵੀਰ ਇਹ ਬੀਜ ਕਿੱਟਾਂ ਦਫਤਰ ਸਹਾਇਕ ਡਾਇਰੈਕਟਰ ਬਾਗਬਾਨੀ, ਪੀ.ਡਲਬਯੂ.ਡੀ ਕੰਪਲੈਕਸ, ਤਿੰਨਕੋਨੀ ਮਾਨਸਾ, ਦਫਤਰ ਬਾਗਬਾਨੀ ਵਿਕਾਸ ਅਫਸਰ, ਸਰਦੂਲਗੜ੍ਹ ਅਤੇ ਦਫਤਰ ਬਾਗਬਾਨੀ ਵਿਕਾਸ ਅਫਸਰ, ਬੁਢਲਾਡਾ ਤੋ ਕਿਸੇ ਵੀ ਦਫਤਰੀ ਕੰਮਕਾਜ ਵਾਲੇ ਦਿਨ ਪ੍ਰਤੀ ਕਿੱਟ 80/- ਰੂਪੈ ਦੇ ਹਿਸਾਬ ਨਾਲ ਪ੍ਰਾਪਤ ਕਰ ਸਕਦੇ ਹਨ।ਇਸ ਮੌਕੇ ਬਾਗਬਾਨੀ ਵਿਕਾਸ ਅਫਸਰ ਡਾ. ਪਰਮੇਸ਼ਰ ਕੁਮਾਰ, ਅਤੇ ਡਾ. ਵਿਪੇਸ਼ ਕੁਮਾਰ ਵੀ ਮੌਜੂਦ ਸਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media