Monday, March 16, 2026

18 ਸਤੰਬਰ ਨੂੰ ਲੱਗੇਗੀ ਪੈਨਸ਼ਨ ਅਦਾਲਤ – ਅਪਨੀਤ ਰਿਆਤ

PPN1309201803ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ 18 ਸਤੰਬਰ  ਨੂੰ ਸਥਾਨਕ ਬੱਚਤ ਭਵਨ ਵਿਖੇ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਅਦਾਲਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਧਿਕਾਰੀ ਦੀ ਨਿਗਰਾਨੀ ਹੇਠ ਲਗਾਈ ਜਾਵੇਗੀ।
    ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਨਸਾ ਦੇ ਰਿਟਾਇਰਡ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੈਨਸ਼ਨ ਸਬੰਧੀ ਆਪਣੀਆਂ ਸ਼ਿਕਾਇਤਾਂ ਡਿਪਟੀ ਕਮਿਸ਼ਨਰ ਦਫ਼ਤਰ ਦੀ ਸ਼ਿਕਾਇਤ ਅਤੇ ਪੜਤਾਲ ਸ਼ਾਖਾ ਨੂੰ 14 ਸਤੰਬਰ 2018 ਤੱਕ ਹਰ ਹਾਲਤ ਵਿੱਚ ਭੇਜ ਦੇਣ।ਉਨ੍ਹਾਂ ਕਿਹਾ ਕਿ ਪੈਨਸ਼ਨਰ ਆਪਣੀਆਂ ਸਮੱਸਿਆਵਾਂ ਦੇ ਸਬੰਧ ਵਿੱਚ ਪੈਨਸ਼ਨ ਅਦਾਲਤ ਵਿੱਚ ਹਾਜ਼ਰ ਵੀ ਹੋ ਸਕਦੇ ਹਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply