Saturday, November 21, 2026

ਵਿਧਾਇਕ ਗੋਲਡੀ ਖੰਗੂੜਾ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ

PPN1309201806ਧੂਰੀ, 13 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਦੀ ਟਿਕਟ `ਤੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾ ਲੜ੍ਹ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਉਮੀਦਵਾਰਾਂ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ।ਵੱਖ-ਵੱਖ ਪਿੰਡਾ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਆਪ ਉਮੀਦਵਾਰਾਂ ਦੀਆਂ ਜ਼ਮਾਨਤਾਂ ਜਬਤ ਹੋਣ ਦਾ ਸਮਾਂ ਨੇੜੇ ਆ ਗਿਆ ਹੈ, ਕਿਉਂਕਿ ਪਹਿਲਾਂ ਹੋਈਆਂ ਜਿਮਨੀ ਚੋਣਾਂ ਵਿੱਚ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ।ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਦੇ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਵੀ ਕੀਤੀ।

Check Also

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ …

Leave a Reply