ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਅੇਸ.ਐਸ.ਡੀ ਗਰਲਜ਼ ਕਾਲਜ਼ ਵਿਖੇ ‘ਹਿੰਦੀ ਦਿਵਸ ਮਨਾਇਆ ਗਿਆ, ਜਿਸ ਵਿੱਚ ਬੀ.ਐਡ ਸਾਲ ਪਹਿਲਾ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥਣਾਂ ਨੇ ਅਤੇ ਆਪਣੀਆਂ ਕਵਿਤਾਵਾਂ ਜ਼ਰੀਏ ਹਿੰਦੀ ਭਾਸ਼ਾ ਦੇ ਮਹੱਤਵ ਬਾਰੇ ਵਿਸਥਾਰ ਚਾਨਣਾ ਪਾਇਆ।ਹਿੰਦੀ ਵਿਭਾਗ ਦੇ ਸਹਾਇਕ ਮੈਡਮ ਡਾ. ਚੰਚਲ ਬਾਲਾ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਹਿੰਦੀ ਭਾਸ਼ਾ ਨੂੰ ਰਾਸ਼ਟਰੀ ਭਾਸ਼ਾ ਦਾ ਦਰਜ਼ਾ ਦਿੱਤਾ ਗਿਆ ਹੈ।ਇਹ ਭਾਸ਼ਾ ਸਾਨੂੰ ਏਕਤਾ ਦੇ ਧਾਗੇ ‘ਚ ਪਰੋ ਕੇ ਆਪਣੀ ਸੰਸਕ੍ਰਿਤੀ ਅਤੇ ਸੰਸਕਾਰਾਂ ਨਾਲ ਜੋੜਦੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਹਿੰਦੀ ਭਾਸ਼ਾ ‘ਤੇ ਮਾਣ ਹੋਣਾ ਚਾਹੀਦਾ ਹੈ।ਮੰਚ ਸੰਚਾਲਨ ਵਿਸ਼ਾਲੀ ਵੱਲੋਂ ਕੀਤਾ ਗਿਆ ਅਤੇ ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਦੇ ਨਾਲ ਕੀਤੀ ਗਈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media