ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਕਾਹਨ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹੋਈ ਸਟੇਟ ਪੱਧਰ ਦੀ ਮੀਟਿੰਗ ਦੋਰਾਨ ਡਾਇਰੈਕਟਰ ਖੇਤੀਬਾੜੀ ਪੰਜਾਬ ਦੀ ਹਾਜਰੀ ਵਿੱਚ ਸਮੂਹ ਜਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਨੈਸ਼ਨਲ ਗਰੀਨ ਟ੍ਹਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਣ, ਧਰਤੀ ਅਤੇ ਮਨੁੱਖਤਾ ਨੂੰ ਬਚਾਉਣ ਵਾਸਤੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੁਹੰਦ ਨੂੰ ਜਮੀਨ ਵਿੱਚ ਹੀ ਮਿਲਾਉਣ ਲਈ ਅਤੇ ਕਿਸੇ ਵੀ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸਖਤ ਨਿਰਦੇਸ਼ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜਨ ਦੋਰਾਨ ਕੰਬਾਈਨਾਂ ਨੂੰ ਸੁਪਰ ਐਸ.ਐਮ.ਐਸ ਲਗਾਉਣ ਸਬੰਧੀ ਸਮੂਹ ਕੰਬਾਈਨ ਮਾਲਕਾਂ ਨੂੰ ਆਦੇਸ਼ ਦਿੱਤੇ ਹਨ ਕਿ ਕੋਈ ਵੀ ਕੰਬਾਈਨ ਬਿਨਾਂ ਸੁਪਰ ਐਸ.ਐਮ.ਐਸ ਤੋਂ ਨਾ ਚਲਾਈ ਜਾਵੇ।ਉਹਨਾਂ ਨੇ ਵਿਸਥਾਰ ਸਹਿਤ ਦੱਸਿਆ ਕਿ ਜੇਕਰ ਕਿਸੇ ਕੋਲ ਇੱਕ ਤੋਂ ਵੱਧ ਕੰਬਾਈਨਾਂ ਹਨ, ਤਾਂ ਉਹ ਸਾਰੀਆਂ ਕੰਬਾਈਨਾਂ `ਤੇ ਸੁਪਰ ਐਸ.ਐਮ.ਐਸ ਲਗਾ ਕੇ ਉਹਨਾਂ ਦੀ ਸਬਸਿਡੀ ਲੈਣ ਦਾ ਹੱਕਦਾਰ ਹੈ।ਛੀਨਾ ਨੇ ਇਹ ਵੀ ਕਿਹਾ ਕਿ ਸੁਪਰ ਐਸ.ਐਮ.ਐਸ ਦੀ ਸਬਸਿਡੀ ਲਈ ਫਾਈਲ ਕਿਸੇ ਸਮੇਂ ਵੀ ਆਪਣੇ ਸਬੰਧਤ ਹਲਕੇ ਦੇ ਬਲਾਕ ਖੇਤੀਬਾੜੀ ਅਫਸਰ ਜਾਂ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨੂੰ ਦਿੱਤੀ ਜਾ ਸਕਦੀ ਹੈ।ਇਸ ਸਬੰਧੀ ਕੋਈ ਮਿਤੀ ਨਿਰਧਾਰਤ ਨਹੀਂ ਹੈ।
ਮੁੱਖ ਖੇਤੀਬਾੜੀ ਅਫਸਰ ਡਾ. ਦਲਬੀਰ ਸਿੰਘ ਛੀਨਾ ਨੇ ਕਿ ਉਹ ਕੰਬਾਈਨ ਮਾਲਿਕ ਜਿਨ੍ਹਾਂ ਕੋਲ ਜਮੀਨ ਨਹੀਂ ਹੈ ਉਹ ਵੀ ਕੰਬਾਈਨ ਤੇ ਸੁਪਰ ਐਸ.ਐਮ.ਐਸ ਲਗਵਾ ਕੇ ਸਬਸਿਡੀ ਲੈਣ ਦੇ ਹੱਕਦਾਰ ਹਨ।ਇਸ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਆਪਣੇ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …